September 8, 2026, 3:36 am
----------- Advertisement -----------
HomeNewsBreaking Newsਅੱਜ CJP ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ ਅਰਵਿੰਦ ਕੇਜਰੀਵਾਲ, ਸੋਨਮ ਵਾਂਗਚੂਕ...

ਅੱਜ CJP ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ ਅਰਵਿੰਦ ਕੇਜਰੀਵਾਲ, ਸੋਨਮ ਵਾਂਗਚੂਕ ਨਾਲ ਕਰਨਗੇ ਮੁਲਾਕਾਤ

Published on

----------- Advertisement -----------


ਜੰਤਰ ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਭੁੱਖ ਹੜਤਾਰ ਕਰ ਰਹੇ ਵਾਤਾਵਰਣ ਕਾਰਕੁੰਨ ਸੋਨਮ ਵਾਂਗਚੁਕ ਦਾ ਸਮਰਥਨ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਨਾਲ ਮੁਲਾਕਾਤ ਕਰਨਗੇ। 

ਦੱਸ ਦੇਈਏ ਕਿ ਅਣਮਿੱਥੇ ਸਮੇਂ ਲਈ ਸੋਨਮ ਵਾਂਗਚੂਕ ਭੁੱਖ ਹੜਤਾਲ ‘ਤੇ ਬੈਠੇ ਹਨ। ਹੁਣ ਤੱਕ ਵਾਂਗਚੁਕ ਦਾ ਕਰੀਬ 9 ਕਿਲੋ ਭਾਰ ਘੱਟ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਵਧ ਤੋਂ ਵੱਧ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੋਨਮ ਵਾਂਗਚੂਕ ਵੱਲੋਂ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਸੀ।

ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਦੱਸਿਆ ਕਿ ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਅਜ 19ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ ਤੇ ਸਿਹਤ ਲਗਾਤਾਰ ਵਿਗੜਨ ਦੇ ਬਾਵਜੂਦ ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਅਜੇ ਖਤਮ ਨਹੀਂ ਹੋਇਆ ਹੈ। ਬੀਤੀ ਰਾਤ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਭਾਵੇਂ ਮਾਸਪੇਸ਼ੀਆਂ ਕਮਜ਼ੋਰ ਹੋ ਰਹੀਆਂ ਹਨ ਪਰ ਉਨ੍ਹਾਂ ਦਾ ਦਿਲ ਤੇ ਦਿਮਾਗ ਪੂਰੀ ਤਰ੍ਹਾਂ ਤੰਦਰੁਸਤ ਹੈ। ਸੋਨਮ ਵਾਂਗਚੂਕ ਨੇ ਵਿਦਿਆਰਥੀਆਂ, ਨੌਜਵਾਨਾਂ ਤੇ ਅਧਿਆਪਕਾਂ ਤੇ ਆਮ ਲੋਕਾਂ ਨੂੰ 20 ਜੁਲਾਈ ਨੂੰ ਪ੍ਰਸਤਾਵਿਤ ਚੱਲੋ ਸੰਸਦ ਰੈਲੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਕਾਕਰੋਚ ਜਨਤਾ ਪਾਰਟੀ ਦਾ ਸਮਰਥਨ ਕਰਦੇ ਹਨ ਤੇ ਇਸ ਲਈ ਉਹ ਅੱਜ ਜੰਤਰ-ਮੰਤਰ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...