August 3, 2026, 11:54 am
----------- Advertisement -----------
HomeNewsBreaking Newsਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ,...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

Published on

----------- Advertisement -----------

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਭਾਜਪਾ ਦੀ ਨਵੀਂ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਨਵੀਆਂ ਨਿਯੁਕਤੀਆਂ ਦਾ ਮਕਸਦ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਸਿਆਸੀ ਤੇ ਸੰਗਠਨਾਤਮਕ ਗਤੀਵਿਧੀਆਂ ਲਈ ਪਾਰਟੀ ਨੂੰ ਤਿਆਰ ਕਰਨਾ ਹੈ।

ਨਵੀਂ ਟੀਮ ਵਿੱਚ ਸੁਰਜੀਤ ਕੁਮਾਰ ਜਿਆਣੀ, ਰਾਕੇਸ਼ ਰਾਠੌਰ, ਸੁਭਾਸ਼ ਸ਼ਰਮਾ, ਮਨਜੀਤ ਸਿੰਘ ਰਾਏ, ਅਸ਼ਵਨੀ ਸੇਖੜੀ, ਸੁਸ਼ੀਲ ਰਿੰਕੂ, ਗੇਜਾ ਰਾਮ ਵਾਲਮੀਕੀ, ਤੇਜਿੰਦਰ ਸਿੰਘ ਬਿੱਟੂ, ਜੈਸਮੀਨ ਸੰਧਾਵਾਲੀਆ, ਜਤਿੰਦਰ ਮਿੱਤਲ, ਰਵੀ ਕਰਨ ਸਿੰਘ ਕਾਹਲੋਂ ਅਤੇ ਰਣਜੀਤ ਸਿੰਘ ਗਿੱਲ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਅਨਿਲ ਸਰੀਨ, ਰਾਜੇਸ਼ ਬਾਘਾ, ਪਰਮਿੰਦਰ ਸਿੰਘ ਬਰਾੜ, ਰਜਨੀਸ਼ ਧੀਮਾਨ ਅਤੇ ਜੀਵਨ ਗਰਗ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਜਦਕਿ ਮਨਜੀਤ ਸਿੰਘ ਮੰਨਾ, ਮੰਗਤ ਰਾਏ ਬਾਂਸਲ, ਰਾਕੇਸ਼ ਸ਼ਰਮਾ, ਸੂਰਜ ਭਾਰਦਵਾਜ, ਵੰਦਨਾ ਸੰਘਵਾਲ, ਮੀਨੂੰ ਸੇਠੀ, ਰੰਜਨ ਕਾਮਰਾ, ਚਰਨਜੀਤ ਸਿੰਘ ਬਰਾੜ, ਕਮਲਪ੍ਰੀਤ ਕੌਰ ਚੌਧਰੀ, ਮੀਨਾ ਤਰਨੈਚ, ਅਮਰਜੀਤ ਸਿੰਘ ਅਮਰੀ ਅਤੇ ਏਕਤਾ ਨਾਗਪਾਲ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੰਗਠਨ ਦੇ ਹੋਰ ਅਹਿਮ ਅਹੁਦਿਆਂ ਲਈ ਗੁਰਦੇਵ ਸ਼ਰਮਾ (ਦੇਬੀ) ਨੂੰ ਸੂਬਾ ਖ਼ਜ਼ਾਨਚੀ, ਸੁਖਵਿੰਦਰ ਸਿੰਘ ਗੋਲਡੀ ਨੂੰ ਸਹਿ-ਖ਼ਜ਼ਾਨਚੀ, ਖੁਸ਼ਵੰਤ ਰਾਏ ਗੀਗਾ ਅਤੇ ਸੰਜੀਵ ਖੰਨਾ ਨੂੰ ਸੂਬਾ ਪ੍ਰੋਟੋਕੋਲ ਸਕੱਤਰ ਅਤੇ ਸੁਖਵਿੰਦਰ ਸਿੰਘ ਪਰਮਾਰ ਨੂੰ ਸੂਬਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਨੇ ਕਿਹਾ ਕਿ ਇਹ ਨਵੀਂ ਟੀਮ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣੀ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...