June 18, 2026, 6:35 pm
----------- Advertisement -----------
HomeNewsBreaking News21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

Published on

----------- Advertisement -----------

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ ਦਾ ਐਲਾਨ ਕੀਤਾ ਹੈ। ਹਿਮਾਚਲ ਸਰਕਾਰ ਦਾ ਵਿਰੋਧ ਕਰਦਿਆਂ ਨਿਹੰਗ ਸਿੰਘਾਂ ਨੇ ਕਿਹਾ ਕਿ ਜਦੋਂ ਤੱਕ ਐਂਟਰੀ ਟੈਕਸ ਬੰਦ ਨਹੀਂ ਹੁੰਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ‘ਚ ਰੱਖਦਿਆਂ ਹਿਮਾਚਲ ਸਰਕਾਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ।

ਦੱਸ ਦੇਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਹਿਮਾਚਲ ਸਰਕਾਰ ਨੇ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਫੀਸ ਵਧਾ ਦਿੱਤੀ। ਹਾਲਾਂਕਿ ਬਾਅਦ ਵਿੱਚ ਨਿੱਜੀ ਵਾਹਨਾਂ ਦੀ ਫੀਸ 170 ਰੁਪਏ ਤੋਂ ਘਟਾ ਕੇ 100 ਰੁਪਏ ਕਰ ਦਿੱਤੀ ਗਈ, ਪਰ ਪੰਜਾਬ ਵਿੱਚ ਨਾਰਾਜ਼ਗੀ ਬਰਕਰਾਰ ਹੈ। 3 ਜੂਨ ਨੂੰ ਨਿਹੰਗ ਸਿੱਖਾਂ ਨੇ ਗਰਾਮੌੜਾ ਟੋਲ ਪਲਾਜ਼ਾ ਦੇ ਨੇੜੇ ਕੀਰਤਪੁਰ ਸਾਹਿਬ-ਮਨਾਲੀ ਸੜਕ ‘ਤੇ ਇੱਕ ਅਸਥਾਈ ਚੈਕਪੁਆਇੰਟ ਬਣਾ ਕੇ ਕਰੀਬ ਘੰਟੇ ਲਈ ਪ੍ਰਤੀਕਾਤਮਕ ਖਾਲਸਾ ਟੈਕਸ ਇਕੱਠਾ ਕੀਤਾ। ਇਹ ਰਕਮ ਸਵੈਇੱਛਤ ਸੀ ਅਤੇ 10 ਰੁਪਏ ਤੋਂ ਸ਼ੁਰੂ ਹੋਈ। ਪ੍ਰਦਰਸ਼ਨਕਾਰੀਆਂ ਨੇ ਹਿਮਾਚਲ ਦੇ ਐਂਟਰੀ ਟੈਕਸ ਦੀ ਤੁਲਨਾ ਇਤਿਹਾਸਕ ‘ਜਜ਼ੀਆ ਟੈਕਸ’ ਨਾਲ ਕੀਤੀ।

ਰਿਪੋਰਟਾਂ ਮੁਤਾਬਕ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਅਤੇ ਧਾਰਮਿਕ ਅਤੇ ਸਮਾਜਿਕ ਮੁੱਦਿਆਂ ਨੂੰ ਉਜਾਗਰ ਕਰਨ ਲਈ ਇਹ ਚੇਤਾਵਨੀ ਜਾਰੀ ਕੀਤੀ। ਹਾਲਾਂਕਿ, ਰਾਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਿਰਫ ਸੰਵਿਧਾਨਕ ਅਤੇ ਕਾਨੂੰਨੀ ਸੰਸਥਾਵਾਂ ਨੂੰ ਹੀ ਕਿਸੇ ਵੀ ਕਿਸਮ ਦਾ ਟੈਕਸ ਜਾਂ ਫੀਸ ਇਕੱਠਾ ਕਰਨ ਦਾ ਅਧਿਕਾਰ ਹੈ। ਇਸ ਲਈ ਜੇਕਰ ਕੋਈ ਸੰਗਠਨ ਜਾਂ ਸਮੂਹ ਕਾਨੂੰਨ ਦੇ ਦਾਇਰੇ ਤੋਂ ਬਾਹਰ ਕੋਈ ਵੀ ਰਕਮ ਇਕੱਠੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਕਾਨੂੰਨ ਮੁਤਾਬਕ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...