ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਲੁਧਿਆਣਾ ਦੇ ਗੁਰਦੁਆਰਾ ਰੇਰੂ ਸਾਬ੍ਹ ਵਿਖੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਆਗੂਆਂ ਨੇ ਦੱਸਿਆ ਕਿ 4 ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਸੰਘਰਸ਼ ਦੇ ਵੱਖ-ਵੱਖ ਪਹਿਲੂਆਂ ਉਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ, ਹਰਿਆਣਾ ਸਰਕਾਰ ਵੱਲੋਂ ਸੜਕਾਂ ਬੰਦ ਕੀਤੇ ਜਾਣ ਕਾਰਨ ਸ਼ੰਭੂ ਖਨੌਰੀ ਅਤੇ ਰਤਨਪੁਰਾ ਬਾਡਰਾਂ ਤੇ ਕੇਂਦਰ ਸਰਕਾਰ ਖਿਲਾਫ ਲੱਗੇ ਮੋਰਚਿਆਂ ਨੂੰ ਧੋਖੇ ਨਾਲ ਆਗੂ ਗ੍ਰਿਫ਼ਤਾਰ ਕਰਕੇ ਚੁੱਕਿਆ ਗਿਆ ਹੈ, ਉਸਨੂੰ ਦੇਖਦੇ ਇਸ ਵੇਲੇ ਪੰਜਾਬ ਸਰਕਾਰ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਦੋਨਾਂ ਫੋਰਮਾਂ ਨੇ ਫੈਸਲਾ ਕੀਤਾ ਹੈ ਕਿ 2 ਮਈ ਨੂੰ ਸਾਂਝੇ ਪ੍ਰੋਗਰਾਮ ਤਹਿਤ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਤੇ ਮੰਗ ਪੱਤਰ ਦਿੱਤੇ ਜਾਣਗੇ ਜਿਨ੍ਹਾਂ ਵਿੱਚ ਮੁੱਖ ਮੰਗਾਂ ਤੌਰ ਉਤੇ ਪਿਛਲੇ ਦਿਨੀਂ ਕਣਕ ਦੀ ਫਸਲ ਦਾ, ਗੜ੍ਹੇਮਾਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ, ਹੋਏ ਨੁਕਸਾਨ ਨੂੰ ਦੇਖਦੇ ਹੋਏ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ, ਬਾਰਡਰਾਂ ਤੋਂ ਕਿਸਾਨ ਅੰਦੋਲਨ ਨੂੰ ਖਦੇੜਨ ਲਈ ਕੀਤੇ ਹਮਲੇ ਵਿੱਚ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਉੱਤੇ ਪੁਲਸੀਆ ਜਬਰ ਦੌਰਾਨ ਹੋਏ ਲਾਠੀਚਾਰਜ ਕਰਨ ਅਤੇ ਹੋਰ ਕਿਸਾਨਾਂ ਮਜ਼ਦੂਰਾਂ ਤੇ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਸਸਪੈਂਡ ਕੀਤਾ ਜਾਵੇ, ਬਾਰਡਰਾਂ ਤੋਂ ਚੋਰੀ ਕੀਤੇ ਗਏ ਸਾਰੇ ਸਮਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇ, ਕਣਕ ਦੀ ਖਰੀਦ ਦੇ ਚਾਲੂ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨ ਕੋਲੋਂ ਖਰਚਾ ਜੇ ਫਾਰਮ ਅਨੁਸਾਰ ਲਿਆ ਜਾਵੇ।
----------- Advertisement -----------
ਕਿਸਾਨ ਮਜ਼ਦੂਰ ਮੋਰਚਾ ਭਾਰਤ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਥਾਣਾ ਸ਼ੰਭੂ ਦੇ ਘਿਰਾਓ ਦਾ ਐਲਾਨ
Published on
----------- Advertisement -----------












