November 10, 2026, 5:01 am
----------- Advertisement -----------
HomeNewsBreaking Newsਖਨੌਰੀ ਮੋਰਚੇ ਨੂੰ ਲੈ ਕੇ ਚਾਲ,"ਡਾਕਟਰਾਂ ਦੇ ਬਾਣੇ 'ਚ ਆਈ ਕਮਾਂਡੋ ਪੁਲਿਸ"...

ਖਨੌਰੀ ਮੋਰਚੇ ਨੂੰ ਲੈ ਕੇ ਚਾਲ,”ਡਾਕਟਰਾਂ ਦੇ ਬਾਣੇ ‘ਚ ਆਈ ਕਮਾਂਡੋ ਪੁਲਿਸ” ! ਕਿਸਾਨ ਆਗੂਆਂ ਨੇ ਕਰ ਦਿੱਤੀ ਲੋਕਾਂ ਨੂੰ ਅਪੀਲ

Published on

----------- Advertisement -----------

ਕਿਸਾਨਾਂ ਦੀਆਂ ਹੱਕੀਆਂ ਮੰਗਾਂ ਨੂੰ ਲੈ ਕੇ ਆਪਣੀ ਜਾਨ ਦੀ ਬਾਜ਼ੀ ਲਗਾਉਣ ਵਾਲੇ ਅਤੇ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ। ਹੁਣ ਇਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ। ਇਸ ਨੂੰ ਲੈ ਕੇ ਹੁਣ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੋਰਚੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੁਹਾਨੂੰ ਦਸ ਦਈਏ ਕਿ ਖਨੌਰੀ ਬਾਰਡਰ ਤੋਂ ਕਿਸਾਨ ਆਗੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾ ਜਾਣਕਾਰੀ ਦਿੱਤੀ ਸਾਂਝੀ ਕੀਤੀ ਹੈ।

2 ਦਰਜਨ ਡਾਕਟਰਾਂ ਦੀਆਂ ਟੀਮਾਂ ਆਈਆਂ

ਕਿਸਾਨ ਆਗੂ ਨੇ ਲੋਕਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ਼ ਕਰਨ ਅਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਡਾਕਟਰਾਂ ਦੀ ਟੀਮ ਨੂੰ ਖਨੌਰੀ ਬਾਰਡਰ ‘ਤੇ ਭੇਜਿਆ ਗਿਆ ਸੀ।ਇਸ ਦੇ ਨਾਲ ਹੀ ਡਾਕਟਰ ਸੈਵਮਾਨ ਦੀ ਟੀਮ ਵੱਲੋਂ ਲਗਾਤਾਰ ਡੱਲੇਵਾਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਮੈਡੀਕਲ ਬੁਲੇਟਿਨ ਵੀ ਜਾਰੀ ਕੀਤਾ ਜਾਂਦਾ ਹੈ ਪਰ ਇਸ ਸਭ ਦੇ ਦੌਰਾਨ ਅੱਜ ਸਰਕਾਰ ਵੱਲੋਂ 2 ਦਰਜਨ ਡਾਕਟਰਾਂ ਦੀ ਟੀਮ ਨੂੰ ਡੱਲੇਵਾਲ ਦੀ ਸਿਹਤ ਦੀ ਜਾਂਚ ਲਈ ਭੇਜਿਆ ਗਿਆ।ਜਿਸ ‘ਤੇ ਕਿਸਾਨ ਆਗੂਆਂ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ੳੇੁਨ੍ਹਾਂ ਆਖਿਆ ਕਿ ਜਦੋਂ ਪਹਿਲਾਂ ਹੀ ਸਰਕਾਰੀ ਟੀਮ ਡੱਲੇਵਾਲ ਦੀ ਜਾਂਚ ਲਈ ਮੌਜੂਦ ਸੀ ਤਾਂ ਉਸ ਨੂੰ ਬਦਲਿਆ ਕਿਉਂ ਗਿਆ ਅਤੇ ਜੇਕਰ ਬਦਲਣਾ ਹੀ ਸੀ ਫਿਰ 2 ਦਰਜਨ ਡਾਕਟਰਾਂ ਨੂੰ ਭੇਜਣ ਦੀ ਕੀ ਲੋੜ ਸੀ? ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰਾਂ ਕਿਸੇ ਵੀ ਤਰੀਕੇ ਜਿੱਥੇ ਅੰਦੋਲਨ ਨੂੰ ਖ਼ਰਾਬ ਕਰਨਾ ਚਾਹੁੰਦੀਆਂ ਨੇ ਉੱਥੇ ਹੀ ਡੱਲੇਵਾਲ ਦਾ ਮਰਨ ਵਰਤ ਵੀ ਤੜਵਾਉਣ ਦੀ ਫਿਕਾਰ ‘ਚ ਹਨ। ਉਨ੍ਹਾਂ ਆਖਿਆ ਕਿ 2 ਦਰਜਨ ਡਾਕਟਰਾਂ ਦੇ ਬਣੇ ‘ਚ ਕਮਾਂਡੋ ਪੁਲਿਸ ਨੂੰ ਭੇਜਿਆ ਗਿਆ ਤਾਂ ਜੋ ਡਾਕਟਰਾਂ ਵਾਲੀ ਗੱਡੀ ‘ਚ ਡੱਲੇਵਾਲ ਨੂੰ ਚੱਕ ਕੇ ਲਜਾਇਆ ਜਾ ਸਕੇ ਅਤੇ ਆਪਣੀ ਕੈਦ ‘ਚ ਰੱਖਿਆ ਜਾਵੇ।ਇਸ ਕਾਰਨ ਖਨੌਰੀ ਬਾਰਡਰ ਦੇ ਨਾਲ ਲਗਦੇ ਇਲਾਕੇ ‘ਚ ਪੁਲਿਸ ਨੂੰ ਭੇਜਿਆ ਜਾ ਰਿਹਾ ਅਤੇ ਰਸਤੇ ਬੰਦ ਕੀਤੇ ਜਾ ਰਹੇ ਹਨ।

ਲੋਕਾਂ ਨੂੰ ਮੋਰਚੇ ਤੋਂ ਅਪੀਲ਼

ਕਿਸਾਨ ਆਗੂ ਨੇ ਲੋਕਾਂ ਨੂੰ ਅਪੀਲ਼ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ‘ਚ ਸ਼ਾਮਿਲ ਹੋਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ‘ਚ ਆਈ ਪੁਲਿਸ ਨੂੰ ਸਵਾਲ ਕਰਨੇ ਚਾਹੀਦੇ ਨੇ ਅਤੇ ਪਿੰਡਾਂ ‘ਚੋਂ ਬਾਹਰ ਕੱਢਣਾ ਚਾਹੀਦਾ ਹੈ, ਕਿਉਂਕਿ ਜੋ ਸਾਨੂੰ ਦਿੱਲੀ ਨਹੀਂ ਜਾਣ ਦਿੰਦੇ ਤਾਂ ਤੁਸੀਂ ਪਿੰਡਾਂ ‘ਚ ਕਿਉਂ ਆਏ ਹੋ?ਇਸ ਦੇ ਨਾਲ ਹੀ ਆਖਿਆ ਗਿਆ ਕਿ ਹੁਣ ਸਮਾਂ ਆ ਗਿਆ ਜਦੋਂ ਮੋਰਚੇ ਨੂੰ ਜਿੱਤਣ ਲਈ ਸਭ ਨੂੰ ਇੱਕਜੁਟ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...