November 14, 2026, 4:15 pm
----------- Advertisement -----------
HomeNewsBreaking Newsਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ...

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

Published on

----------- Advertisement -----------

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ ‘ਸਿਉਂਕ’ ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ ‘ਸਿਉਂਕ’ ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।

ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ ‘ਤੇ ਬੋਲ ਰਹੇ ਸਨ, ਕੀ ਉਹ ਵੀ ‘ਸਿਉਂਕ’ ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ ‘ਸਿਉਂਕ’ ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ ‘ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ ‘ਸਿਉਂਕ’ ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ ‘ਲੁੱਟ ਅਤੇ ਕੁੱਟ’ ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...