November 22, 2026, 5:45 pm
----------- Advertisement -----------
HomeNewsBreaking News‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

Published on

----------- Advertisement -----------

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲੰਘਣਾ ਖੋਲ੍ਹਣ ਨੂੰ ਲੈ ਕੇ ਕਿਹਾ ਕਿ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ। ਦਿਲਾਂ ਨੂੰ ਜੋੜਨ ਵਾਲਾ ਲਾਂਘਾ ਜਲਦ ਖੁੱਲ੍ਹਣਾ ਚਾਹੀਦਾ ਹੈ। ਦੋਹਾਂ ਪੰਜਾਬਾਂ ਦੀ ਬੋਲੀ ਇੱਕੋ ਹੀ ਹੈ ਤੇ ਸ੍ਰੀ ਗੁਰੂ ਨਾਨਕ ਸਾਹਿਬ ਕ੍ਰਿਪਾ ਕਰਨ ਕਿ ਲਾਂਘਾ ਜਲਦ ਖੁੱਲ੍ਹੇ।

ਉਨ੍ਹਾਂ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਭਾਵੇਂ ਸੁੱਖ ਹੋਵੇ ਭਾਵੇਂ ਦੁੱਖ ਹੋਵੇ ਜਦੋਂ ਅਰਦਾਸ ਕਰਦਾ ਹੈ ਤੇ ਅਰਦਾਸ ਦੇ ਵਿਚ ਅਸੀਂ ਹਰ ਰੋਜ਼ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਖੁੱਲ੍ਹੇ, ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖਾਲਸਾ ਜੀ ਨੂੰ ਬਖਸ਼ੇ। ਭਾਵੇਂ ਅਸੀਂ ਦੁਨੀਆ ਦੇ ਕਿਸੇ ਵੀ ਖਿੱਤੇ ਦੇ ਵਿਚ ਰਹੀਏ ਹਰ ਸਿੱਖ ਦੀ ਹਰ ਗੁਰੂ ਨਾਨਕ ਨਾਮ ਲੇਵਾ ਦੀ ਇਹ ਅਰਦਾਸ ਹੁੰਦੀ ਆ। ਇਸ ਅਰਦਾਸ ਤੋਂ ਇਹ ਪਤਾ ਲੱਗਦਾ ਕਿ ਸਿੱਖ ਦਿਲਾਂ ਦੇ ਵਿਚ ਸ੍ਰੀ ਨਨਕਾਣਾ ਸਾਹਿਬ ਤੇ ਲਹਿੰਦੇ ਪੰਜਾਬ ਦੇ ਵਿਚ ਉਧਰ ਜਿਹੜੇ ਸਾਡੇ ਹੋਰ ਗੁਰਧਾਮ ਜਿਨ੍ਹਾਂ ਤੋਂ ਪੰਥ ਵਿਛੜ ਗਿਆ ਉਨ੍ਹਾਂ ਦੇ ਦਰਸ਼ਨ ਦੀਦਾਰ ਦੀ ਕਿੰਨੀ ਭੁੱਖ ਵਾ ਤੇ ਕਿੰਨੀ ਅੰਦਰ ਤਾਂਘ ਵਾ। ਅੱਜ ਬਹੁਤ ਖੁਸ਼ੀ ਦੀ ਗੱਲ ਹੈ ਕਿ ਜਿਹੜੇ ਸਾਡੇ ਪ੍ਰੋਟੋਕਾਲ ਦੇ ਜਥੇ ਜਾਂਦੇ ਆ ਲਹਿੰਦੇ ਪੰਜਾਬ ਵਿਚ ਚੜ੍ਹਦੇ ਪੰਜਾਬ ਤੋਂ ਭਾਰਤ ਵਾਲੇ ਪਾਸਿਓਂ ਪਾਕਿਸਤਾਨ ਵਾਲੇ ਪਾਸੇ ਜਾਂਦੇ ਆ ਅੱਜ ਧੰਨ-ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ੇਸ਼ ਤੌਰ ਦੇ ਉਤੇ ਜਥੇ ਇਧਰੋਂ ਜਾ ਰਹੇ ਹਨ ਤੇ ਉਸ ਦੇ ਤਹਿਤ ਪੰਥ ਦੀ ਨੁਮਾਇੰਦਾ ਧਾਰਮਿਕ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਕਰੀਬਨ ਮੈਨੂੰ ਲੱਗਦਾ ਦੂਜਾ ਜਥਾ ਜਿਹੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰੇ ਦੇ ਦਰਸ਼ਨ ਕਰਨ ਜਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...