November 17, 2026, 12:38 am
----------- Advertisement -----------
HomeNewsBreaking Newsਫਿਰ ਸੁਰਖੀਆਂ ‘ਚ ਕੁੱਲ੍ਹੜ ਪੀਜ਼ਾ ਕਪਲ, ਵਿਦੇਸ਼ ਸੈਟਲ ਹੋ ਚੁੱਕੇ ਜੋੜੇ ਨੂੰ...

ਫਿਰ ਸੁਰਖੀਆਂ ‘ਚ ਕੁੱਲ੍ਹੜ ਪੀਜ਼ਾ ਕਪਲ, ਵਿਦੇਸ਼ ਸੈਟਲ ਹੋ ਚੁੱਕੇ ਜੋੜੇ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ!

Published on

----------- Advertisement -----------

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਹ ਜੋੜਾ ਜੋਕਿ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਸੀ, ਹੁਣ ਭਾਰਤ ਛੱਡ ਕੇ ਯੂਕੇ ਵਿੱਚ ਸੈਟਲ ਹੋ ਗਿਆ ਹੈ। ਉੱਥੇ, ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਰੂਪ ਅਰੋੜਾ ਟਿੱਕਟੌਕ ਦੀ ਵਰਤੋਂ ਕਰਦੇ ਹਨ।

ਇਸ ਦੌਰਾਨ ਸਹਿਜ ਅਰੋੜਾ ਨੂੰ ਕੁਝ ਪੰਜਾਬੀ ਸੋਸ਼ਲ ਮੀਡੀਆ ਇਨਫਲੁਐਂਸਰਸ ਨੇ ਟਿੱਕਟੌਕ ‘ਤੇ ਰੋਸਟ (ਮਜ਼ਾਕ ਉਡਾਇਆ) ਕੀਤਾ ਗਿਆ। ਸਹਿਜ ਅਰੋੜਾ ਨੇ ਇਸ ‘ਤੇ ਆਪਣਾ ਗੁੱਸਾ ਕੱਢਿਆ ਅਤੇ ਆਪਣੇ ਦੁਸ਼ਮਣਾਂ ਨੂੰ ਵਾਰ-ਵਾਰ ਆਪਣੇ ਅਤੀਤ ਨੂੰ ਖੁਰਚਣ ਲਈ ਸਖ਼ਤ ਸੰਦੇਸ਼ ਦਿੱਤਾ। ਸਹਿਜ ਅਰੋੜਾ ਨੇ ਕਿਹਾ – ਉਹ ਯੂਕੇ ਵਿੱਚ ਟਿੱਕਟੌਕ ਚਲਾਉਂਦੇ ਹਨ। ਉਹ ਹੁਣ ਪੁਰਾਣੇ ਵਿਵਾਦਾਂ ਨੂੰ ਪਿੱਛੇ ਛੱਡਣਾ ਚਾਹੁੰਦੇ ਹਨ, ਪਰ ਕੁਝ ਲੋਕ ਅਜੇ ਵੀ ਉਸ ਨੂੰ ਉਸੇ ਮੁੱਦੇ ਨਾਲ ਜੋੜ ਕੇ ਨਿਸ਼ਾਨਾ ਬਣਾ ਰਹੇ ਹਨ। ਸਹਿਜ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕ ਉਸ ਨੂੰ ਧਰਮ ਦੇ ਨਾਮ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸੇ ਦਾ ਨਾਂ ਲਏ ਬਿਨਾਂ, ਉਸ ਨੇ ਕਿਹਾ ਕਿ ਯੂਟਿਊਬ ‘ਤੇ ਬੈਠੇ ਉਹ ਲੋਕ ਜੋ ਦਸਤਾਰ ਨਹੀਂ ਬੰਨ੍ਹਦੇ, ਉਹ ਸਿੱਖ ਧਰਮ ਦਾ ਇਸਤੇਮਾਲ ਕਰਕੇ ਸਾਨੂੰ ਨੀਵਾਂ ਵਿਖਾ ਰਹੇ ਹਨ। ਉਸ ਨੇ ਕਿਹਾ ਕਿ ਮੈਨੂੰ ਕਹਿੰਦੇ ਹਨ ਕਿ ਕਿਹੜਾ ਸਿੱਖ ਟਿਕਟੌਕ ‘ਤੇ ਹੈ ਤਾਂ ਸੋਸ਼ਲ ਮੀਡੀਆ ‘ਤੇ ਸਾਰਿਆਂ ਦਾ ਹੱਕ ਹੈ। ਸਹਿਜ ਨੇ ਕਿਹਾ ਕਿ 2 ਸਾਲ ਪਹਿਲਾਂ ਵਿਵਾਦ ਨੂੰ ਵਾਰ-ਵਾਰ ਉਠਾਇਆ ਜਾ ਰਿਹਾ ਹੈ, ਜਦਕਿ ਅਸੀਂ ਉਦੋਂ ਵੀ ਸਬੰਧਤ ਕੁੜੀਆਂ ਦੇ ਚਿਹਰੇ ਨਹੀਂ ਵਿਖਾਏ, ਤਾਂਕਿ ਉਨ੍ਹਾਂ ਦਾ ਭਵਿੱਖ ਖਰਾਬ ਨਾ ਹੋਵੇ। ਉਸ ਨੇ ਦਾਅਵਾ ਕੀਤਾ ਕਿ ਇਹ ਸਭ ਸੋਸ਼ਲ ਮੀਡੀਆ ਅਤੇ ਨਿੱਜੀ ਪੱਧਰ ‘ਤੇ ਉਸ ਨੂੰ ਬਦਨਾਮ ਕਰਨ ਦੀ ਇੱਕ ਯੋਜਨਾਬੱਧ ਰਣਨੀਤੀ ਦਾ ਹਿੱਸਾ ਹੈ। ਉਸ ਨੂੰ ਯੂਕੇ ਵਿੱਚ ਸੋਸ਼ਲ ਮੀਡੀਆ ਟ੍ਰੋਲ ਅਤੇ ਧਮਕੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਦੇ ਇਮੀਗ੍ਰੇਸ਼ਨ ਕਾਰੋਬਾਰੀ ਸਾਥੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ, ਸਟੂਡੀਓ ਵੀ ਉਨ੍ਹਾਂ ਦੇ ਨਾਲ ਗਾਣੇ ਰਿਕਾਰਡ ਕਰਨ ਤੋਂ ਪਰਹੇਜ਼ ਕਰ ਰਹੇ ਹਨ ਕਿਉਂਕਿ ਉਹਨਾਂ ਨੂੰ ਧਮਕੀਆਂ ਮਿਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...