ਸੰਯੁਕਤ ਸਮਾਜ ਮੋਰਚੇ ਨੇ ਲੱਖਾ ਸਿਧਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੱਖਾ ਨੂੰ ਸੰਯੁਕਤ ਸਮਾਜ ਮੋਰਚਾ ਨੇ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਨੇ 15 ਦਿਨ ਪਹਿਲਾਂ ਇੱਥੇ ਚੋਣ ਪ੍ਰਚਾਰ ਸ਼ੁਰੂ ਕੀਤਾ ਸੀ। ਦੱਸ ਦਈਏ ਕਿ ਸਾਂਝੇ ਮੋਰਚੇ ਵਿੱਚ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ 35 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
----------- Advertisement -----------
ਲੱਖਾ ਸਿਧਾਣਾ ਨੂੰ SSM ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਲੜਨਗੇ ਚੋਣ
Published on
----------- Advertisement -----------