September 23, 2026, 3:19 pm
----------- Advertisement -----------
HomeNewsBreaking Newsਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।

ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਆਪਣੇ ਸਖ਼ਤ ਯਤਨਾਂ ਦੇ ਹਿੱਸੇ ਵਜੋਂ, ਸੂਬਾ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ ‘ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 8 ਸਤੰਬਰ, 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ।

ਕੈਬਨਿਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸਬੰਧ ਵਿੱਚ, ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਅਤੇ ਜੀ.ਐਮ. (ਵਿੱਤ) ਸਰਵੇਸ਼ ਸ਼ਰਮਾ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...