September 13, 2026, 11:00 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ...

ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

Published on

----------- Advertisement -----------

ਚੰਡੀਗੜ੍ਹ, 13 ਮਾਰਚ:ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਸਮਝੌਤੇ ‘ਤੇ ਹਸਤਾਖਰ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਸਰਕਾਰੀ ਖਜ਼ਾਨੇ ਨੂੰ ਲਗਭਗ 90 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਸ ਸਮਝੌਤੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਐਮ.ਡੀ. ਪਨਬਸ ਰਾਜੀਵ ਕੁਮਾਰ ਗੁਪਤਾ ਅਤੇ ਆਈ.ਓ.ਸੀ. ਤਰਫੋਂ ਕਾਰਜਕਾਰੀ ਡਾਇਰੈਕਟਰ ਅਤੇ ਸਟੇਟ ਹੈੱਡ ਆਈ.ਓ.ਸੀ. ਆਸ਼ੂਤੋਸ਼ ਗੁਪਤਾ ਵੱਲੋਂ ਹਸਤਾਖਰ ਕੀਤੇ ਗਏ।

ਸ. ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਆਈ.ਓ.ਸੀ. ਨੇ 2550 ਰੁਪਏ ਪ੍ਰਤੀ ਕਿਲੋ ਲੀਟਰ ਛੋਟ ਦੀ ਪੇਸ਼ਕਸ਼ ਕੀਤੀ ਹੈ। ਇਹ ਛੋਟ 2019 ਵਿੱਚ ਹੋਏ ਪਿਛਲੇ ਸਮਝੌਤੇ, ਜਿਸ ਵਿੱਚ 1980 ਰੁਪਏ ਪ੍ਰਤੀ ਕਿਲੋ ਲੀਟਰ ਦੀ ਛੋਟ ਦਿੱਤੀ ਗਈ ਸੀ, ਦੇ ਮੁਕਾਬਲੇ 570 ਰੁਪਏ ਪ੍ਰਤੀ ਕਿਲੋ ਲੀਟਰ ਵੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਓ.ਸੀ. ਵੱਲੋਂ ਦਿੱਤੀ ਗਈ ਛੋਟ ਨਾਲ ਪੰਜਾਬ ਰੋਡਵੇਜ਼ ਨੂੰ ਸਾਲਾਨਾ ਲਗਭਗ 9 ਕਰੋੜ ਰੁਪਏ ਦੀ ਬਚਤ ਹੋਵੇਗੀ ਅਤੇ ਪੀ.ਆਰ.ਟੀ.ਸੀ. ਵੱਲੋਂ ਵੀ ਆਈ.ਓ.ਸੀ.ਐਲ. ਨਾਲ ਅਜਿਹਾ ਸਮਝੌਤਾ ਕੀਤਾ ਜਾਵੇਗਾ, ਜਿਸ ਨਾਲ ਸਾਲਾਨਾ 9 ਕਰੋੜ ਰੁਪਏ ਦੀ ਹੋਰ ਬਚਤ ਹੋਵੇਗੀ ਅਤੇ ਇਸ ਤਰ੍ਹਾਂ ਸਲਾਨਾ ਕੁੱਲ 18 ਲੱਖ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਦੌਰਾਨ ਸਰਕਾਰੀ ਖ਼ਜ਼ਾਨੇ ਨੂੰ ਕੁੱਲ 90 ਕਰੋੜ ਦੀ ਬੱਚਤ ਹੋਵੇਗੀ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਫੈਸਲਾ ਵਿੱਤੀ ਜ਼ਿੰਮੇਵਾਰੀ ਅਤੇ ਸਰੋਤਾਂ ਦੀ ਕੁਸ਼ਲ ਵਰਤੋਂ ਵੱਲ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਸੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਦਿਆਂ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

ਸ਼੍ਰੀ ਡੀ.ਕੇ. ਤਿਵਾੜੀ, ਵਧੀਕ ਮੁੱਖ ਸਕੱਤਰ, ਟਰਾਂਸਪੋਰਟ ਨੇ ਕਿਹਾ ਕਿ ਇਹ ਸਮਝੌਤਾ ਵਿਆਪਕ ਵਿਚਾਰ-ਵਟਾਂਦਰੇ ਅਤੇ ਗੱਲਬਾਤ ਦਾ ਨਤੀਜਾ ਹੈ, ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਵੱਡੀ ਰਾਸ਼ੀ ਦੀ ਬੱਚਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...