November 16, 2026, 5:45 pm
----------- Advertisement -----------
HomeNewsHaryanaਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ...

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

Published on

----------- Advertisement -----------

ਚੰਡੀਗੜ੍ਹ, 26 ਨਵੰਬਰ:ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ ਗਏ।

ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ।

ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ਹੈ ਜੋ ਪਦਉੱਨਤ ਅਧਿਕਾਰੀਆਂ ਨੂੰ ਸੁਰੱਖਿਆ, ਅਨੁਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਉਪਾਅ ਕਰਨ ਦੇ ਯੋਗ ਬਣਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਤਰੱਕੀਆਂ ਯੋਗਤਾ ਅਤੇ ਕੁਸ਼ਲਤਾ ਨੂੰ ਦਰਸਾਉਂਦੀਆਂ ਹਨ ਅਤੇ ਇਸ ਤਰ੍ਹਾਂ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪੇਸ਼ੇਵਰਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਕੋਲ ਸਾਲਾਂ ਦੀ ਮੁਹਾਰਤ ਅਤੇ ਸੁਧਾਰਾਤਮਕ ਵਿਧੀ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲ ਪ੍ਰਣਾਲੀ ਨੂੰ ਯਕੀਨੀ ਬਣਾਏਗੀ। ਇਹਨਾਂ ਪਦਉੱਨਤ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਵਿਆਪਕ ਵਿਦਿਅਕ, ਕਿੱਤਾਮੁਖੀ ਅਤੇ ਹੋਰ ਕਈ ਭਲਾਈ ਕੇਂਦਰਿਤ ਕਦਮਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।

ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਸਮੁੱਚੇ ਕੰਮਕਾਜ ਵਿੱਚ ਹਰੇਕ ਅਧਿਕਾਰੀ ਅਤੇ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਦੱਸਿਆ।

ਇਸ ਮੌਕੇ ਜੇਲ੍ਹਾਂ ਦੀ ਪ੍ਰਮੁੱਖ ਸਕੱਤਰ ਭਾਵਨਾ ਗਰਗ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...