October 8, 2026, 12:29 am
----------- Advertisement -----------
HomeNewsBreaking Newsਲੈਂਡ ਪੂਲਿੰਗ ਪਾਲਿਸੀ ’ਤੇ ਰੋਕ ਮਗਰੋਂ ਗਦ-ਗਦ ਹੋਏ ਵਿਰੋਧੀ! ਸਰਕਾਰ ’ਤੇ ਕੱਢੀ...

ਲੈਂਡ ਪੂਲਿੰਗ ਪਾਲਿਸੀ ’ਤੇ ਰੋਕ ਮਗਰੋਂ ਗਦ-ਗਦ ਹੋਏ ਵਿਰੋਧੀ! ਸਰਕਾਰ ’ਤੇ ਕੱਢੀ ਭੜਾਸ

Published on

----------- Advertisement -----------

ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ਤੇ ਵੱਡਾ ਝਟਕਾ ਲੱਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ’ਤੇ 4 ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਦਰਅਸਲ ਅੱਜ ਇਸ ਪਾਲਿਸੀ ਨੂੰ ਲੈ ਕੇ ਪਾਈਆਂ ਹੋਈਆਂ ਪਟੀਸ਼ਨਾਂ ’ਤੇ ਦੂਜੇ ਦਿਨ ਦੀ ਸੁਣਵਾਈ ਹੋਈ ਅਤੇ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਾਂ ਤਾਂ ਤੁਸੀਂ ਇਹ ਪਾਲਿਸੀ ਵਾਪਿਸ ਲਓ ਤੇ ਜਾਂ ਫੇਰ ਅਸੀਂ ਇਸ ਤੇ ਰੋਕ ਲਗਾਉਂਦੇ ਹਾਂ। ਪਟੀਸ਼ਨਕਰਤਾ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਹਾਈਕੋਰਟ ਤੋਂ ਬਾਹਰ ਆ ਕੇ ਕਿਹਾ ਕਿ ਮਾਨਯੋਗ ਅਦਾਲਤ ਨੇ ਲੈਂਡ ਪੂਲਿੰਗ ਪਾਲਸੀ ’ਤੇ ਰੋਕ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਖਿਲਾਫ ਦੋ ਪਟੀਸ਼ਨਾਂ ਪਾਈਆਂ ਹੋਈਆਂ ਸੀ ਅਤੇ ਇੱਕ ਮੇਰੀ ਪਟੀਸ਼ਨ ਸੀ ਜਿਸ ਦੇ ਉੱਤੇ ਨੋਟਿਸ ਵੀ ਸਵਾਲ ਕੀਤਾ ਗਿਆ ਹੈ।

ਵਕੀਲ ਨੇ ਬਾਹਰ ਆ ਕੇ ਕੀ ਕਿਹਾ?

ਜਿਕਰੇਖ਼ਾਸ ਹੈ ਕਿ ਕੱਲ੍ਹ ਅਦਾਲਤ ਨੇ ਇਸ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਸੀ। ਅਦਾਲਤ ਨੇ ਪਹਿਲਾਂ ਕੱਲ੍ਹ ਇਸ ਨੀਤੀ ਉਤੇ ਇੱਕ ਦਿਨ ਦੀ ਰੋਕ ਲਾਈ ਸੀ। ਅੱਜ ਸੁਣਵਾਈ ਹੋਣੀ ਸੀ। ਅਦਾਲਤ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ। ਵੇਰਵਿਆਂ ਅਨੁਸਾਰ ਹਾਈ ਕੋਰਟ ਨੇ ਕੱਲ੍ਹ ਪਟੀਸ਼ਨ ਉਤੇ ਬਹਿਸ ਦੌਰਾਨ ਇਸ ਗੱਲ ਦਾ ਨੋਟਿਸ ਲਿਆ ਕਿ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ‘ਸੋਸ਼ਲ ਇੰਪੈਕਟ ਅਸੈਸਮੈਂਟ’ (ਸਮਾਜਿਕ ਪ੍ਰਭਾਵ ਮੁਲੰਕਣ) ਨਹੀਂ ਕਰਾਈ ਗਈ।

ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ ਦਾ ਬਿਆਨ

ਇਸੇ ਆਰਡਰ ’ਤੇ ਬੋਲਦਿਆਂ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਹੈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਬੜਾ ਸਪਸ਼ਟ ਹੈ ਕਿ ਅੰਨ੍ਹੇਵਾਹ ਪੰਜਾਬ ਸਰਕਾਰ ਨੇ ਕਾਹਲੀ ’ਚ ਇਹ ਪਾਲਿਸੀ ਬਣਾਈ ਸੀ। ਹੁਣ ਹਾਈਕੋਰਟ ਨੇ 4 ਹਫ਼ਤਿਆਂ ਦੀ ਰੋਕ ਲਗਾ ਦਿੱਤੀ ਹੈ. ਹੁਣ ਦੇਖਣਾ ਹੈ ਕਿ ਸਰਕਾਰ ਨੂੰ ਇਸ ਫੈਸਲੇ ਨੂੰ ਸਮਝਣ ਦੀ ਕੋਸ਼ਿਸ਼ ਕਰਦੀ ਹੈ ਜਾਂ ਨਹੀਂ ਕਰਦੀ। ਪਰ ਦਿੱਲੀ ਵਾਲਿਆਂ ਦੇ ਦਬਾਅ ਕਰਕੇ ਹੁਣ ਇਹ ਹਾਈਕੋਰਟ ਜਾਣਗੇ।

ਕਾਂਗਰਸ ਵੱਲੋਂ LOP ਤੇ ਰਾਜਾ ਵੜਿੰਗ ਦਾ ਬਿਆਨ

LOP ਪ੍ਰਤਾਪ ਸਿੰਘ ਬਾਜਵਾ ਨੇ ਇਸ ਹੁਕਮ ਤੇ ਟਵੀਟ ਕਰਦਿਆਂ ਲਿਖਿਆ ਕਿ ‘ਆਪ’ ਪੰਜਾਬ ਦੀ ਗੈਰ-ਸੰਵਿਧਾਨਕ ਲੈਂਡ ਪੂਲਿੰਗ ਨੀਤੀ – ਜੋ ਕਿ ਪੰਜਾਬ ਦੇ ਕਿਸਾਨਾਂ ‘ਤੇ ਹਮਲਾ ਹੈ ਅਤੇ ਡਾ. ਮਨਮੋਹਨ ਸਿੰਘ ਜੀ ਦੁਆਰਾ ਲਿਆਂਦੇ ਗਏ ਭੂਮੀ ਪ੍ਰਾਪਤੀ ਐਕਟ, 2013 ਦੀ ਉਲੰਘਣਾ ਹੈ – ‘ਤੇ ਰੋਕ ਲਗਾਉਣ ਲਈ ਮਾਣਯੋਗ ਹਾਈ ਕੋਰਟ ਦਾ ਧੰਨਵਾਦ। ਕੋਈ ਸਹਿਮਤੀ ਨਹੀਂ, ਕੋਈ ਮੁਆਵਜ਼ਾ ਨਹੀਂ – ਦਿੱਲੀ ਦੇ ਸਾਥੀਆਂ ਲਈ ਸਿਰਫ਼ ਜ਼ਮੀਨ ਦੀ ਲੁੱਟ। ਮੁੱਖ ਮੰਤਰੀ ਭਗਵੰਤ ਮਾਨ ਦਾ ਪਰਦਾਫਾਸ਼ ਹੋ ਗਿਆ ਹੈ। ਉਸਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਆਪਣੇ ਪਿੰਡ ਵਾਪਸ ਜਾਣਾ ਚਾਹੀਦਾ ਹੈ। ਪੰਜਾਬ ਨੂੰ ਕਠਪੁਤਲੀਆਂ ਦੀ ਨਹੀਂ, ਸਗੋਂ ਰੱਖਿਅਕਾਂ ਦੀ ਲੋੜ ਹੈ।

ਰਾਜਾ ਵੜਿੰਗ ਨੇ ਇਸ ਤੇ ਟਵੀਟ ਕਰਦਿਆਂ ਕਿਹਾ ਕਿ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ’ਤੇ ਰੋਕ, ਪੰਜਾਬ ਦੀ ਜਿੱਤ ਹੈ। ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣੇ ਹੀ ਕਾਨੂੰਨੀ ਝਟਕਾ ਲੱਗਾ ਹੈ। ਪੰਜਾਬ ਦੀ ਆਵਾਜ਼ ਸਾਫ਼ ਹੈ – “ਅਸੀਂ ਆਪਣੀ ਜ਼ਮੀਨ ਨਹੀਂ ਦੇਵਾਂਗੇ!” ਇਹ ਲੋਕਾਂ ਦੇ ਵਿਰੋਧ ਦੀ ਸ਼ਕਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...