ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਤੇ ਵਰਕਰ ਅੱਜ (ਸ਼ਨੀਵਾਰ) ਚੰਡੀਗੜ੍ਹ ‘ਚ ਗ੍ਰਿਫਤਾਰਆਂ ਦੇਣਗੇ। ਅਕਾਲੀ CM ਹਾਊਸ ਦੇ ਬਾਹਰ ਧਰਨਾ ਦੇਣਗੇ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦੇ ਸਬੰਧ ਵਿੱਚ ਇਹ ਰੋਸ ਪ੍ਰਦਰਸ਼ਨ ਕਰਨਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਸਰਕਾਰ ਤੋਂ ਡਰਨ ਵਾਲੀ ਨਹੀਂ ਹੈ। ਚੰਡੀਗੜ੍ਹ ਵਿੱਚ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ। ਸੁਖਬੀਰ ਨੇ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਸਰਕਾਰ ਦੇ ਦਬਾਅ ਹੇਠ ਆ ਕੇ ਗਲਤ ਕੰਮ ਨਾ ਕਰਨ, ਨਹੀਂ ਤਾਂ ਸਰਕਾਰ ਆਉਣ ‘ਤੇ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਸੁਖਬੀਰ ਨੇ ਇਹ ਵੀ ਦੋਸ਼ ਲਾਇਆ ਕਿ ਨਵਜੋਤ ਸਿੱਧੂ ਕਿਸੇ ਵੀ ਕੀਮਤ ‘ਤੇ ਮਜੀਠੀਆ ‘ਤੇ ਡਰੱਗ ਦਾ ਕੇਸ ਦਰਜ ਕਰਵਾਉਣਾ ਚਾਹੁੰਦੇ ਹਨ। ਇਸ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ ਉਸ ਨੇ ਮਰਨ ਵਰਤ ‘ਤੇ ਬੈਠਣ ਦੀ ਧਮਕੀ ਦਿੱਤੀ ਹੈ। ਸਾਫ਼ ਹੈ ਕਿ ਇਹ ਝੂਠਾ ਕੇਸ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਪੰਜਾਬ ‘ਚ ਸਾਢੇ ਤਿੰਨ ਮਹੀਨਿਆਂ ਬਾਅਦ ਚੋਣਾਂ ਹਨ, ਅਜਿਹੇ ‘ਚ ਸਰਕਾਰ ‘ਤੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਹੱਲ ਕਰਨ ਦਾ ਦਬਾਅ ਹੈ।