ਨਵੀਂ ਦਿੱਲੀ, 5 ਦਸੰਬਰ 2021 – ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਚੇਤਾਵਨੀ ਦਿੱਤੀ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ ਵੇਖੋ, 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ ‘ਚ ਪੇਸ਼ ਹੋਣ ਜਾ ਰਿਹਾ ਹੈ। ਨਿੱਜੀਕਰਨ ਖਿਲਾਫ ਦੇਸ਼ ਭਰ ‘ਚ ਸਾਂਝੇ ਅੰਦੋਲਨ ਦੀ ਲੋੜ ਹੈ।” ਟਿਕੈਤ ਵੱਲੋਂ ਇਹ ਗੱਲ ਟਵੀਟ ਕਰ ਕੇ ਆਖੀ ਗਈ।
ਮੋਦੀ ਦੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਲੈ ਲਿਆ ਗਿਆ ਹੈ ਉਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਹੁਣ 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ ਵਿੱਚ ਪੇਸ਼ ਹੋਣ ਜਾ ਰਿਹਾ ਹੈ। ਇਸ ਵਿਰੁੱਧ ਦੇਸ਼ ਭਰ ਵਿੱਚ ਇੱਕ ਸਾਂਝੀ ਲਹਿਰ ਦੀ ਲੋੜ ਹੈ।