ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦਾ ਨਾਮ ਦੱਸਿਆ ਜਾ ਰਿਹਾ ਹੈ । ਦਸ ਦਇਏ ਕਿ ਇਹ ਘਟਨਾ ਅੰਮ੍ਰਿਤਸਰ ਦੇ ਅਨੰਦ ਵਿਹਾਰ ਝਬਾਲ ਰੋਡ ਦੀ ਹੈ। ਪੁਲਿਸ ਵੱਲੋਂ ਪੰਜ ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਦਸ ਦਇਏ ਕਿ ਮ੍ਰਿਤਕ ਨੌਜਵਾਨ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ। ਉਹ ਜਨਮ ਦਿਨ ਦੀ ਪਾਰਟੀ ਮਨਾਉਣ ਵਾਸਤੇ ਹੁਸ਼ਿਆਰਪੁਰ ਤੋਂ ਆਇਆ ਸੀ। ਜਨਮ ਦਿਨ ਦੀ ਪਾਰਟੀ ਮੌਕੇ ਕੁੱਝ ਨੌਜਵਾਨਾਂ ਵੱਲੋਂ ਗੋਲੀ ਚਲਾਈ ਗਈ ਜੋ ਕਿ ਸੌਰਵ ਦੇ ਲੱਗੀ ਅਤੇ ਉਸ ਦੀ ਮੌਤ ਹੋ ਗਈ। ਲੋਕਾਂ ਨੇ ਉਕਤ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਪੰਜ ਨੌਜਵਾਨਾਂ ਉਪਰ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਜਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਵਿੱਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ।