ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅੱਜ 44 ਵਾਂ ਪ੍ਰਧਾਨ ਮਿਲ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂਅ ‘ਤੇ ਸਹਿਮਤੀ ਦਿੱਤੀ ਹੈ , ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ।
ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ ‘ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਗਰਮ ਖਿਆਲੀਆਂ ਨਾਲ ਵੀ ਚੰਗਾ ਰਾਬਤਾ ਹੈ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਹਨ।