ਚੰਡੀਗੜ੍ਹ: ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਪੁਰ ਦੀ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਵਜੋਂ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਗਏ ਸਨ, ਇਨ੍ਹਾਂ ਹੁਕਮਾਂ ਨੂੰ ਅੱਜ (ਮੰਗਲਵਾਰ) ਪੰਜਾਬ ਦੇ ਗਵਰਨਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।