ਨਵੀਂ ਦਿੱਲੀ: ਕਿਸਾਨੀ ਸੰਘਰਸ਼ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਪੀਐਮ ਮੋਦੀ ਨੇ ਕਿਹਾ ਸੀ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਸ ਸਬੰਧੀ ਮਤਾ ਪਾਸ ਕਰ ਦਿੱਤੀ ਗਿਆ ਹੈ।
ਮੋਦੀ ਸਰਕਾਰ ਨੇ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਲੋਕ ਸਭਾ ਬੁਲੇਟਿਨ ‘ਚ ਫਾਰਮ ਲਾਅਜ਼ ਰੀਪੀਲ ਬਿੱਲ, 2021 ਨੂੰ ਸੂਚੀਬੱਧ ਕੀਤਾ ਹੈ। ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਹੋਣ ਤੋਂ ਬਾਅਦ, ਰਾਸ਼ਟਰਪਤੀ ਦੁਆਰਾ ਇਸ ‘ਤੇ ਅੰਤਿਮ ਮੋਹਰ ਦਿੱਤੀ ਜਾਵੇਗੀ। ਇਸ ਨੂੰ ਰਾਸ਼ਟਰਪਤੀ ਦੇ ਹਸਤਾਖ਼ਰਾਂ ਨਾਲ ਗਜ਼ਟ ਵਿਚ ਪ੍ਰਕਾਸ਼ਿਤ ਕੀਤਾ ਜਾਵੇਗਾ।