ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਰ ਰੋਜ ਪੰਜਾਬ ਦੇ ਵਿਕਾਸ ਲਈ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ । ਕਿਸਾਨਾਂ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ‘ਚ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕੇਂਦਰ ਨੂੰ ਇਸ ਬਾਰੇ ਪਹਿਲ ਦੇ ਅਧਾਰ ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਸੂਬਾ ਸਰਕਾਰ ਵੀ ਆਪਣਾ ਬਣਦਾ ਹਿੱਸਾ ਪਾਉਣ ਲਈ ਤਿਆਰ ਹੈ ।