September 8, 2024, 9:55 pm
----------- Advertisement -----------
HomeNewsLatest Newsਕੈਪਟਨ ਦੇ ਹੱਕ ’ਚ ਖੜਨ ਵਾਲਿਆਂ ’ਤੇ ਹੁਣ ਹੋਵੇਗੀ ਵੱਡੀ ਕਾਰਵਾਈ !

ਕੈਪਟਨ ਦੇ ਹੱਕ ’ਚ ਖੜਨ ਵਾਲਿਆਂ ’ਤੇ ਹੁਣ ਹੋਵੇਗੀ ਵੱਡੀ ਕਾਰਵਾਈ !

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਪਟਿਆਲਾ ਸ਼ਹਿਰ ਦੀ ਕਾਂਗਰਸ ’ਚ ਘਮਾਸਾਨ ਹੋ ਗਿਆ ਹੈ। ਜਿਥੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਡਟ ਕੇ ਮੋਤੀ ਬਾਗ ਪੈਲਸ ਨਾਲ ਖੜ੍ਹ ਗਏ ਹਨ, ਉਥੇ ਹੀ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਕੇ. ਕੇ. ਸ਼ਰਮਾ ਅਤੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੀ ਕਾਂਗਰਸ ਤੋਂ ਬਗਾਵਤ ਕਰ ਕੇ ਮੋਤੀ ਮਹਿਲ ਦੇ ਹੱਕ ’ਚ ਡਟ ਗਏ ਹਨ। ਕਾਂਗਰਸ ਨੇ ਕੇ. ਕੇ. ਸ਼ਰਮਾ ਨੂੰ ਚੇਅਰਮੈਨੀ ਤੋਂ ਹਟਾ ਦਿੱਤਾ ਹੈ, ਜਦੋਂ ਕਿ ਮੇਅਰ ਸੰਜੀਵ ਸ਼ਰਮਾ ਬਿੱਟੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਕੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ।

ਇਹ ਮਾਮਲਾ ਹੁਣ ਹਾਈਕੋਰਟ ’ਚ ਚਲਾ ਗਿਆ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਪਟਿਆਲਾ ’ਚ ਮੋਤੀ ਮਹਿਲ ਨੂੰ ਕਮਜ਼ੋਰ ਕਰਨ ਲਈ ਯੂਥ ਕਾਂਗਰਸ ਦੇ ਸਮੁੱਚੇ ਅਹੁਦੇਦਾਰਾਂ ਦੀ ਛੁੱਟੀ ਕਰ ਦਿੱਤੀ ਹੈ।ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਅਨੁਜ ਖੋਸਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਪਟਿਆਲਾ ਸ਼ਹਿਰੀ ਹਲਕੇ ਦੇ ਯੂਥ ਕਾਂਗਰਸ ਦੇ ਲਹਿਲ ਬਲਾਕ ਦੇ ਯੂਥ ਕਾਂਗਰਸ ਦੇ ਪ੍ਰਧਾਨ ਮਨਸ਼ਿਕ ਗਰਗ ਮਨੀ ਕੂਕਾ ਅਤੇ ਕਿਲ੍ਹਾ ਮੁਬਾਰਕ ਬਲਾਕ ਦੇ ਪ੍ਰਧਾਨ ਨਿਖਿਲ ਕੁਮਾਰ ਕਾਕਾ ਦੀ ਵੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਹੈ। ਇਹ ਸਮੁੱਚੇ ਅਹੁਦੇਦਾਰ ਮੋਤੀਬਾਗ ਪੈਲੇਸ ਨਾਲ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਹੁਣ ਅਹੁਦੇ ਤੋਂ ਹਟਾ ਦਿੱਤਾ ਗਿਆ। ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਉਦੇਵੀਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਤੇ ਯੂਥ ਕਾਂਗਰਸ ਪੰਜਾਬ ਦੇ ਸਕੱਤਰ ਦਵਿੰਦਰ ਸਿੰਘ ਛਾਂਜਲੀ ਨੇ ਕਿਹਾ ਕਿ ਇਹ ਸਮੁੱਚੇ ਅਹੁਦੇਦਾਰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਸਨ ਅਤੇ ਪੰਜਾਬ ਲੋਕ ਕਾਂਗਰਸ ਨਾਲ ਕੰਮ ਕਰ ਰਹੇ ਸਨ, ਜਿਸ ਕਰਕੇ ਇਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਇਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਗਈ ਹੈ। ਯੂਥ ਕਾਂਗਰਸ ਦੇ ਸੂਬਾ ਆਗੂਆਂ ਨੇ ਕਿਹਾ ਕਿ ਕਿਸੇ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।ਇਸੇ ਦੌਰਾਨ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਅਨੁਜ ਕੁਮਾਰ ਖੋਸਲਾ, ਬਲਾਕ ਕਿਲ੍ਹਾ ਮੁਬਾਰਕ ਦੇ ਪ੍ਰਧਾਨ ਨਿਖਿਲ ਕੁਮਾਰ ਕਾਕਾ ਅਤੇ ਬਲਾਕ ਲਹਿਲ ਦੇ ਪ੍ਰਧਾਨ ਮਨਸ਼ਿਕ ਗਰਗ ਮਨੀ ਕੂਕਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਨੂੰ ਆਪਣਾ ਲੀਡਰ ਮੰਨਿਆ ਹੈ। ਉਹ ਅੱਜ ਵੀ ਡਟ ਕੇ ਮੋਤੀ ਬਾਗ ਪੈਲੇਸ ਨਾਲ ਖੜ੍ਹੇ ਹਨ।

ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਆਪਣੇ ਅਸਤੀ਼੍ਰੇ ਆਪ ਭੇਜ ਦਿੱਤੇ ਹਨ। ਬਲਾਕ ਪ੍ਰਧਾਨ ਨਿਿਖਲ ਕੁਮਾਰ ਕਾਕਾ ਨੇ ਕਿਹਾ ਕਿ ਸਿਰਫ ਉਨ੍ਹਾਂ ਨੇ ਹੀ ਅਸਤੀਫ਼ਾ ਨਹੀਂ ਦਿੱਤਾ, ਉਨ੍ਹਾਂ ਦੇ ਬਲਾਕ ਦੇ ਸਮੁੱਚੇ ਅਹੁਦੇਦਾਰਾਂ ਨੇ ਕਾਂਗਰਸ ਤੋਂ ਅਸਤੀਫੇ ਦਿੱਤੇ ਹਨ। ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਪੰਜਾਬ ’ਚ ਕਾਂਗਰਸ ਪਾਰਟੀ ਦਾ ਭੋਗ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ 2008 ਤੋਂ ਯੂਥ ਕਾਂਗਰਸ ਨਾਲ ਜੁੜੇ ਹੋਏ ਹਨ। ਮੋਤੀ ਬਾਗ ਪੈਲੇਸ ਨੇ ਉਨ੍ਹਾਂ ਨੂੰ ਹਮੇਸ਼ਾ ਮਾਣ-ਸਤਿਕਾਰ ਦਿੱਤਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਹਮੇਸ਼ਾ ਯੂਥ ਵਰਕਰਾਂ ਨੂੰ ਆਪਣੇ ਬੱਚਿਆਂ ਵਾਂਗ ਰੱਖਿਆ। ਉਹ ਅੱਜ ਵੀ ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਦੇ ਨਾਲ ਡੱਟ ਕੇ ਖੜ੍ਹੇ ਹਨ। ਲਹਿਲ ਬਲਾਕ ਦੇ ਪ੍ਰਧਾਨ ਮਨਸ਼ਿਕ ਗਰਗ ਮਨੀ ਕੂਕਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਹੀ ਉਨ੍ਹਾਂ ਦੇ ਆਗੂ ਹਨ। ਜਦੋਂ ਕੈਪਟਨ ਹੀ ਕਾਂਗਰਸੀ ਨਹੀਂ ਰਹੇ ਤਾਂ ਉਨ੍ਹਾਂ ਦਾ ਵੀ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ, 1 ਦੀ ਮੌਤ

ਫਗਵਾੜਾ ਰੋਡ 'ਤੇ ਕਸਬਾ ਬੰਗਾ ਨੇੜੇ ਪਿੰਡ ਭੁੱਟਾ ਮੋੜ ਵਿਖੇ ਇੱਕ ਕਾਰ ਨੇ ਈ-ਰਿਕਸ਼ਾ...

ਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰ

ਹਰਿਆਣਾ ਪੁਲਿਸ ਨੇ ਅਪਰਾਧੀਆਂ ਦੇ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਪੰਚਕੂਲਾ 'ਚ ਆਪ੍ਰੇਸ਼ਨ ਇਨਵੈਸ਼ਨ-14...

ਤਰਨਤਾਰਨ ‘ਚ 3 ਲੁਟੇਰੇ ਕਾਬੂ, 2 ਆਈਫੋਨ, 2 ਮੋਟਰਸਾਈਕਲ ਬਰਾਮਦ

ਤਰਨਤਾਰਨ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ...

ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ,ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਰੂਹਾਨੀਅਤ ਦੇ...

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਸੋਮਵਾਰ ਤੋਂ ਪੰਜਾਬ ‘ਚ ਡਾਕਟਰਾਂ ਦੀ ਹੜਤਾਲ, ਓਪੀਡੀ ਰਹੇਗੀ ਬੰਦ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਭਲਕੇ...

ਬਠਿੰਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ...

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਗੋਲੀ ਚਲਾਉਣ ਦਾ ਮਾਮਲਾ...

ਡਸਟਰ ਕਾਰ ਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਹੋਈ ਭਿਆਨਕ ਟੱਕਰ, ਹਾਈਵੇ ’ਤੇ ਲੱਗਿਆ ਜਾਮ

ਲੁਧਿਆਣਾ 'ਚ ਅੱਜ ਸ਼ੇਰਪੁਰ ਚੌਕ 'ਤੇ ਡਸਟਰ ਕਾਰ ਆਪਣਾ ਸੰਤੁਲਨ ਗੁਆ ​​ਬੈਠੀ, ਜਿਸ ਤੋਂ...