ਮਨਜਿੰਦਰ ਸਿੰਘ ਸਿਰਸਾ ਦੇ ਸ਼ਾਮਲ ਹੋਣ ਨਾਲ ਭਾਜਪਾ ਨਾਲ ਅਕਾਲੀਆਂ ਦੀ ਸਾਂਝ ਦਾ ਪਰਦਾਫਾਸ਼ ਹੋਣ ‘ਤੇ ਜ਼ੋਰ ਦਿੰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤੁਸੀਂ ਦੇਖੋਂਗੇ ਕਿ ਬਿਕਰਮ ਮਜੀਠੀਆ ਕਿਸੇ ਵੇਲੇ ਵੀ ਆਪਣੇ ਭਾਜਪਾ ਚ ਵਿੱਚ ਸ਼ਾਮਲ ਹੋਣ ਦੀ ਖ਼ਬਰ ਦੇਣਗੇ।ਸਿਰਸਾ ਦੀ ਬਰਖਾਸਤਗੀ ‘ਤੇ ਅਕਾਲੀ ਦਲ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਹੈ ਜਿਸ ਨੂੰ ਪੰਜਾਬ ਦੇ ਲੋਕ ਦੇਖ ਚੁੱਕੇ ਹਨ।
ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਨਾਟਕਾਂ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸਮੁੱਚਾ ਵਿਰੋਧ ਧਿਰ ਬੁਰੀ ਤਰ੍ਹਾਂ ਭੜਕੀ ਹੋਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ਦੇ ਟਾਇਲਟ ਦਾ ਨਿਰੀਖਣ ਕਰਨ ਲਈ ਮਜਬੂਰ ਹਨ।