ਭਾਰਤੀ ਜਨਤਾ ਪਾਰਟੀ ਮੈਨੀਫੈਸਟੋ ਕਮੇਟੀ ਸ਼ਨੀਵਾਰ ਨੂੰ ਚੋਣ ਮੈਨੀਫੈਸਟੋ ਦੀ ਤਿਆਰੀ ਲਈ ਆਪਣੀ ਦੂਜੀ ਮੀਟਿੰਗ ਕਰੇਗੀ ਜੋ ‘ਸਬਕਾ ਸਾਥ, ਸਬਕਾ ਵਿਸ਼ਵਾਸ’ ਦੇ ਵਿਸ਼ੇ ‘ਤੇ ਆਧਾਰਿਤ ਹੋਵੇਗੀ। ਪਹਿਲੀ ਮੀਟਿੰਗ 17 ਨਵੰਬਰ ਨੂੰ ਹੋਈ ਸੀ। ਕਮੇਟੀ ਦੀ ਪ੍ਰਧਾਨਗੀ ਸੂਬੇ ਦੇ ਵਿੱਤ ਮੰਤਰੀ ਸੁਰੇਸ਼ ਕੁਮਾਰ ਖੰਨਾ ਕਰਨਗੇ।
ਸੂਤਰਾਂ ਦੀ ਮੰਨੀਏ ਸਾਰੇ ਭਾਗ ਲੈਣ ਵਾਲੇ ਮੈਂਬਰਾਂ ਨੂੰ ਪਿਛਲੀ ਮੀਟਿੰਗ ਵਿੱਚ ਆਪਣੇ ਹਲਕਿਆਂ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਭਾਜਪਾ ਮੈਨੀਫੈਸਟੋ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਵਿਚ ਸਕੀਮਾਂ ਸਮਾਜ ਦੇ ਵੱਖ-ਵੱਖ ਵਰਗਾਂ ‘ਤੇ ਆਧਾਰਿਤ ਹੋਣਗੀਆਂ। ਪਾਰਟੀ ਦਾ ਦਾਅਵਾ ਹੈ ਕਿ 2017 ਦੀਆਂ ਚੋਣਾਂ ਵਿੱਚ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ 80 ਫੀਸਦੀ ਵਾਅਦੇ ਪੂਰੇ ਕੀਤੇ ਗਏ ਹਨ।