ਕਿਸਾਨਾਂ ਲਈ ਸੋਮਵਾਰ ਦਾ ਦਿਨ ਇਤਿਹਾਸਿਕ ਸਾਬਿਤ ਹੋਇਆ ਹੈ। ਪਿਛਲੇ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੋਈ ਹੈ। ਲੋਕਸਭਾ ਤੇ ਰਾਜਸਭਾ ‘ਚ ਖੇਤੀ ਕਾਨੂੰਨ ਵਾਪਸੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦਾ ਮਾਹੌਲ ਹੈ। ਉੱਥੇ ਹੀ ਸਿਆਸੀ ਲੀਡਰਾਂ ਵਲੋਂ ਵੀ ਕਿਸਾਨਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ- ”ਮੋਦੀ ਸਰਕਾਰ ਨੇ ਲੋਕਸਭਾ ਤੇ ਰਾਜਸਭਾ ‘ਚ ਖੇਤੀ ਕਾਨੂੰਨ ਵਾਪਸੀ ਬਿੱਲ ਨੂੰ ਪਾਸ ਕਰ ਦਿੱਤਾ ਹੈ ਜਿਸਦੀ ਮੈਂ ਸਾਰੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਭਰੋਸਾ ਹੈ ਕਿ ਸਰਕਾਰ ਸਾਡੇ ਕਿਸਾਨਾਂ ਦੀਆਂ ਲੰਬਿਤ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗੀ।”