September 30, 2023, 8:56 am
----------- Advertisement -----------
HomeNewsLatest Newsਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ...

ਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚੇਤਾਵਨੀ

Published on

----------- Advertisement -----------

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਉੁਹ ਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ ਅਤੇ ਐਲਾਨ ਕੀਤਾ ਕਿ ਜੇਕਰ ਸਰਕਾਰਾਂ ਨੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦਿੱਤਾ ਤਾਂ ਪੰਥਕ ਸੰਸਥਾਵਾਂ ਇਸ ਧੱਕੇਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਇਥੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਕਮੇਟੀ ਦੇ ਨਵੇਂ ਚੁਣੇ ਅਕਾਲੀ ਦਲ ਨਾਲ ਸਬੰਧਤ 30 ਮੈਂਬਰਾਂ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਸੰਵਿਧਾਨਕ ਸੰਕਟ ਆਇਆ ਹੈ, ਚਾਹੇ ਉਹ ਦਿੱਲੀ ਕਮੇਟੀ ਚੋਣਾਂ ਵਿਚ ਹੋਵੇ ‘ਤੇ ਚਾਹੇ ਉਸ ਤੋਂ ਬਾਅਦ ਬਣੇ ਹਾਲਾਤ ਵਿਚ ਇਹ ਦਿੱਲੀ ਤੇ ਕੇਂਦਰ ਸਰਕਾਰ ਵੱਲੋ ਗੁਰਦੁਆਰਾ ਪ੍ਰਬੰਧ ਵਿਚ ਦਖਲ ਦੇਣ ਤੇ ਗੁਰਧਾਮਾਂ ’ਤੇ ਕਬਜ਼ੇ ਕਰਨ ਦੇ ਯਤਨ ਦਾ ਨਤੀਜਾ ਹੈ।

ਉਹਨਾਂ ਕਿਹਾ ਕਿ ਇਹ ਸਾਜ਼ਿਸ਼ਾਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਤੇ ਸਾਜ਼ਿਸ਼ਕਾਰਾਂ ਨੁੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਇਹ ਦਖਲ ਜਾਰੀ ਰਿਹਾ ਤਾਂ ਇਸਦੇ ਨਤੀਜੇ ਗੰਭੀਰ ਵੀ ਹੋ ਸਕਦੇ ਹਨ। ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਤੇ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਉਹਨਾਂ ਦਾ ਨਿੱਜੀ ਫੈਸਲਾ ਕਰਾਰ ਦਿੰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਚਲਾਉਣ ਲਈ ਅਸੀਂ ਬਣੇ ਹਾਲਾਤ ਬਾਰੇ ਕਾਨੂੰਨੀ ਰਾਇ ਲੈ ਰਹੇ ਹਨ ਤੇ ਕਾਨੂੰਨੀ ਮਾਹਿਰਾਂ ਦੀ ਰਾਇ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਅਸੀਂ ਅਦਾਲਤਾਂ ਤੱਕ ਵੀ ਪਹੁੰਚ ਕਰਾਂਗੇ ਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਕੋਲ ਵੀ ਪਹੁੰਚ ਕਰਾਂਗੇ ਕਿ ਨਵੇਂ ਚੁਣੇ ਗਏ ਮੈਂਬਰਾਂ ਦਾ ਜਨਰਲ ਹਾਊਸ ਜਲਦੀ ਸੱਦਿਆ ਜਾਵੇ ਤੇ ਨਵੀਂ ਕਾਰਜਕਾਰਨੀ ਦੀ ਚੋਣ ਕਰਵਾਈ ਜਾਵੇ ਤਾਂ ਜੋ ਕਮੇਟੀ ਦੇ ਪ੍ਰਬੰਧ, ਕਮੇਟੀ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਤੇ ਕਮੇਟੀ ਅਧੀਨ ਆਉਂਦੇ ਸਕੂਲਾਂ ਅਤੇ ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ ਜਿਵੇਂ ਹਸਪਤਾਲ ਡਿਸਪੈਂਸਰੀਆਂ ਆਦਿ ਸਮੇਤ ਕਮੇਟੀ ਦੀਆਂ ਸਮੁੱਚੀ ਸੰਸਥਾਵਾਂ ਦੇ ਚਲਾਏ ਜਾ ਰਹੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿਊਯਾਰਕ ‘ਚ ਭਾਰੀ ਮੀਂਹ, ਗਵਰਨਰ ਨੇ ਐਲਾਨੀ ਐਮਰਜੈਂਸੀ: ਕਿਹਾ- ਇਹ ਹੈ ਜਾ+ਨਲੇਵਾ ਤੂਫਾਨ, 20 ਘੰਟੇ ਸਾਵਧਾਨ ਰਹਿਣ ਦੀ ਲੋੜ

ਨਵੀਂ ਦਿੱਲੀ, 30 ਸਤੰਬਰ 2023 - ਅਮਰੀਕਾ ਦੇ ਨਿਊਯਾਰਕ 'ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼...

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ...

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਹਵਾਲਾਤੀ ਦੀ ਮੌਤ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਪੀ.ਡਬਲਿਊ.ਆਰ.ਡੀ.ਏ ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ...

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਸੰਗਰੂਰ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ...

ਪ੍ਰੋ. ਬੀ.ਸੀ ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ...