ਨਵੀਂ ਦਿੱਲੀ, 1 ਦਸੰਬਰ 2021 – ਚੜ੍ਹਦੇ ਦਸੰਬਰ ਨੂੰ ਦੇਸ਼ ਵਾਸੀਆਂ ਨੂੰ ਮਹਿਗਾਈ ਦਾ ਵੱਡਾ ਝਟਕਾ ਲੱਗਿਆ ਹੈ। ਕੇਂਦਰ ਸਰਕਾਰ ਵਲੋਂ 1 ਦਸੰਬਰ ਤੋਂ 19 ਕਿਲੋਗ੍ਰਾਮ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 103.50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ।
ਪਰ ਤੁਹਾਨੂੰ ਇਹ ਦੱਸ ਦਈਏ ਕੇ ਸਭ ਤੋਂ ਵੱਡੀ ਰਾਹਤ ਦੀ ਗੱਲ ਹੈ ਕਿ ਤੇਲ ਕੰਪਨੀਆਂ ਵੱਲੋਂ ਘਰੇਲੂ ਵਰਤੋਂ ਲਈ ਬਗੈਰ ਸਬਸਿਡੀ ਦੇ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਹ ਵਾਧਾ ਸਿਰਫ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਕੀਤਾ ਗਿਆ ਹੈ ਅਤੇ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਗੈਸ ਸਿਲੰਡਰ ਪਹਿਲਾਂ ਵਾਲੀ ਕੀਮਤ ‘ਤੇ ਹੀ ਮਿਲੇਗਾ।