ਲੁਧਿਆਣਾ, 4 ਦਸੰਬਰ 2021 – ਦਿੱਲੀ ਦੇ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਵੱਲੋਂ 3 ਦਸੰਬਰ ਨੂੰ ਲੁਧਿਆਣਾ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪੈਰੋਲ ਤੇ ਭੇਜਿਆ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦਾ ਆਪਣੇ ਤਰੀਕੇ ਨਾਲ ਇਲਾਜ ਕਰਵਾ ਸਕੇ।
ਪ੍ਰੈੱਸ ਕਾਨਫਰੰਸ ਕਰਦੇ ਹੋਏ ਸਿੱਖ ਜਥੇਬੰਦੀਆਂ ਦਾ ਕਹਿਣਾ ਸੀ ਕਿ ਕਈ ਹੋਰ ਕਈ ਸਜ਼ਾ ਕੱਟ ਰਹੇ ਆਰੋਪੀਆਂ ਨੂੰ ਜੇਕਰ ਪੈਰੋਲ ‘ਤੇ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ ਪੈਰੋਲ ਤੇ ਰਿਹਾਅ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਬਿਮਾਰ ਚੱਲ ਰਹੇ ਹਨ ਅਤੇ ਪਰਿਵਾਰ ਆਪਣੇ ਤਰੀਕੇ ਨਾਲ ਉਨ੍ਹਾਂ ਦਾ ਇਲਾਜ ਕਰਵਾਉਣਾ ਚਾਹੁੰਦਾ ਹੈ।