ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਜਧਾਨੀ ਵਿੱਚ ਦੋ ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ ਤੇ ਦਿੱਲੀ ਨੇ ਇਸ ਮਾਮਲੇ ਵਿੱਚ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਪੁਲਿਸ ਨੂੰ ਅਪਰਾਧਾਂ ਨੂੰ ਸੁਲਝਾਉਣ ਵਿੱਚ ਮਦਦ ਕਰਦੇ ਹਨ। ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਲੱਖ 40 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਬਾਅਦ ਦਿੱਲੀ ਵਿੱਚ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵੱਧ ਕੇ 418000 ਹੋ ਜਾਵੇਗੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕੈਮਰੇ ਲਗਾਉਣ ਦੀਆਂ ਕਈ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ, ਪਰ ਇਸ ਦੇ ਬਾਵਜੂਦ ਅਸੀਂ ਕਾਮਯਾਬ ਹੋਏ। ਕੇਂਦਰ ਸਰਕਾਰ ਦੀ ਕੰਪਨੀ ਵੱਲੋਂ ਬਹੁਤ ਵਧੀਆ ਕੈਮਰੇ ਲਗਾਏ ਜਾ ਰਹੇ ਹਨ। ਇਹ ਵੀ ਦੱਸਿਆ ਕਿ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਇਹ ਕੈਮਰੇ ਲਗਾ ਰਹੀ ਹੈ। ਨਵੀਂ ਤਕਨੀਕ ਵਾਲੇ ਕੈਮਰੇ ਲਗਾਏ ਜਾ ਰਹੇ ਹਨ। ਇਹੀ ਕਾਰਨ ਹੈ ਕਿ ਜੇਕਰ ਕੈਮਰਾ ਖਰਾਬ ਹੋ ਜਾਵੇ ਤਾਂ ਮੈਸੇਜ ਆ ਜਾਵੇਗਾ। ਜਦੋਂ ਕਿ ਇਨ੍ਹਾਂ ਕੈਮਰਿਆਂ ਵਿੱਚ 30 ਦਿਨਾਂ ਦੀ ਰਿਕਾਰਡਿੰਗ ਰੱਖੀ ਜਾਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਫੋਨ ‘ਚ ਪਾਸਵਰਡ ਹੈ, ਉਹ ਸਭ ‘ਤੇ ਨਜ਼ਰ ਰੱਖ ਸਕਣਗੇ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ‘ਚ 4 ਮੈਗਾਪਿਕਸਲ ਕੈਮਰੇ ਲਗਾਏ ਜਾ ਰਹੇ ਹਨ, ਜੋ ਰਾਤ ਨੂੰ ਵੀ ਕੰਮ ਕਰਨਗੇ। ਅਸੀਂ ਦਿੱਲੀ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾ ਰਹੇ ਹਾਂ। ਮੈਨੂੰ ਉਮੀਦ ਹੈ ਕਿ ਇੰਨੇ ਕੈਮਰੇ ਲਗਾਉਣ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਵਧੇਗੀ ਤੇ ਦਿੱਲੀ ਦੇ ਲੋਕ ਸੁਰੱਖਿਅਤ ਮਹਿਸੂਸ ਕਰਨਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੁਨੀਆ ਦਾ ਸਭ ਤੋਂ ਵੱਧ ਕੈਮਰੇ ਲਗਾਉਣ ਵਾਲਾ ਨੰਬਰ ਇਕ ਸ਼ਹਿਰ ਬਣ ਗਿਆ ਹੈ। ਇਸ ਸਮੇਂ ਦਿੱਲੀ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਤੋਂ ਅੱਗੇ ਹੈ। ਇਸ ਦੇ ਨਾਲ ਹੀ ਕੈਮਰੇ ਲੱਗਣ ਕਾਰਨ ਰਾਜਧਾਨੀ ਦੀਆਂ ਔਰਤਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੂੰ ਵੀ ਇਨ੍ਹਾਂ ਕੈਮਰਿਆਂ ਦੀ ਕਾਫੀ ਮਦਦ ਮਿਲੀ ਹੈ। ਦਿੱਲੀ ਦੇ ਨਾਗਰਿਕਾਂ, ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਸੀਸੀਟੀਵੀ ਯੋਜਨਾ ਦੇ ਦੂਜੇ ਪੜਾਅ ਤਹਿਤ ਹੁਣ ਪੂਰੀ ਦਿੱਲੀ ਵਿੱਚ 1 ਲੱਖ 40 ਹਜ਼ਾਰ ਕੈਮਰੇ ਲਗਾਏ ਜਾ ਰਹੇ ਹਨ।