ਰਾਸ਼ਟਰੀ ਰਾਜਧਾਨੀ ਦਿੱਲੀ ’ਚ ਪ੍ਰਦੂਸ਼ਣ ਦੀ ਸਮੱਸਿਆ ਦਿਨੋ- ਦਿਨ ਵੱਧਦੀ ਜਾ ਰਹੀ ਹੈ ਅਜਿਹੇ ਚ ਸੁਪਰੀਮ ਕੋਰਟ ਵੱਲੋ ਸਰਕੁਲਰ ਜਾਰੀ ਕਰ ਪ੍ਰਦੂਸ਼ਣ ਦੇ ਮੱਦੇਨਜ਼ਰ ਅਗਲੇ ਆਦੇਸ਼ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਫਟਕਾਰ ਲਗਾਈ ਸੀ ਅਤੇ ਪੁੱਛਿਆ ਸੀ ਕਿ ਪ੍ਰਦੂਸ਼ਣ ਦਰਮਿਆਨ ਸਕੂਲ ਕਿਉਂ ਖੋਲ੍ਹੇ ਗਏ ਹਨ। ਜਦੋਂ ਵੱਡੇ ਲੋਕ ਵਰਕ ਫਰਾਮ ਹੋਮ ਕਰ ਰਹੇ ਹਨ ਤਾਂ ਆਖ਼ਿਰ ਬੱਚਿਆਂ ਲਈ ਸਕੂਲ ਕਿਉਂ ਖੋਲ੍ਹੇ ਗਏ ਹਨ।
ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਮੈਂ ਰਸਤੇ ‘ਚ ਦੇਖਿਆ ਕਿ ਸਰਕਾਰ ਵਾਲੇ ਪਾਸੇ ਤੋਂ ਕੁਝ ਲੋਕ ਪ੍ਰਦੂਸ਼ਣ ਕੰਟਰੋਲ ਦੇ ਬੈਨਰ ਲੈ ਕੇ ਸੜਕ ‘ਤੇ ਖੜ੍ਹੇ ਹਨ। ਇਸ ਲਈ ਅਸੀਂ ਕਹਿੰਦੇ ਹਾਂ ਕਿ ਤੁਸੀਂ ਸਿਰਫ ਪ੍ਰਸਿੱਧ ਹੋਣ ਵਾਲੇ ਨਾਅਰੇ ਲਗਾਉਂਦੇ ਹੋ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵਿਰੋਧੀ ਧਿਰ ਦੇ ਨੇਤਾ ਨਹੀਂ ਹਾਂ। ਸਾਡਾ ਉਦੇਸ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਹੈ, ਪਰ ਕੇਜਰੀਵਾਲ ਸਰਕਾਰ ਸਿਰਫ਼ ਗੱਲਾਂ ਕਰਦੀ ਹੈ।
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ,‘‘ਦਿੱਲੀ ’ਚ ਪ੍ਰਦੂਸ਼ਣ ਕਾਰਨ ਸਕੂਲਾਂ ਨੂੰ ਕੱਲ ਤੋਂ ਯਾਨੀ ਸ਼ੁੱਕਰਵਾਰ ਤੋਂ ਅਗਲੇ ਆਦੇਸ਼ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।’’