ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਵਿੱਚ CNG ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜੀ ਹਾਂ ਮਹਿੰਗਾਈ ਨੇ ਦੇਸ਼ ਦੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਤਿਉਹਾਰਾਂ ਦੇ ਮੌਸਮ ਵਿੱਚ, ਪੈਟਰੋਲ ਅਤੇ ਡੀਜ਼ਲ ਦੇ ਨਾਲ, CNG-PNG ਅਤੇ LPG ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਕੀਤਾ ਜਾ ਰਿਹਾ ਹੈ।ਸਰਕਾਰੀ ਮਾਲਕੀ ਵਾਲੀ ਇੰਦਰਪ੍ਰਸਥ ਗੈਸ ਲਿਮਟਿਡ (IGL) ਮੁਤਾਬਕ ਰਾਜਧਾਨੀ ‘ਚ CNG ਦੀ ਕੀਮਤ 1 ਰੁਪਏ ਪ੍ਰਤੀ ਕਿਲੋ ਤੱਕ ਵਧ ਗਈ ਹੈ।
ਪੈਟਰੋਲ ਅਤੇ ਡੀਜ਼ਲ ‘ਤੇ ਮਹਿੰਗਾਈ ਦੀ ਮਾਰ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਨਵੰਬਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।ਬੁੱਧਵਾਰ ਸਵੇਰ ਤੋਂ ਹੀ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ 50 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ।ਸ਼ਨੀਵਾਰ ਤੋਂ ਦਿੱਲੀ ‘ਚ CNG 53.04 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਉਪਲੱਬਧ ਹੋਵੇਗੀ।
ਗੁਰੂਗ੍ਰਾਮ ‘ਚ CNG ਦੀ ਕੀਮਤ 60.4 ਰੁਪਏ ਪ੍ਰਤੀ ਕਿਲੋ ਹੋ ਗਈ ਹੈ।ਹਰਿਆਣਾ ਦੇ ਰੇਵਾੜੀ ਵਿੱਚ ਸੀਐਨਜੀ ਦੇ ਨਵੇਂ ਰੇਟ 61.10 ਰੁਪਏ ਪ੍ਰਤੀ ਕਿਲੋਗ੍ਰਾਮ ਹਨ।ਕਰਨਾਲ ਅਤੇ ਕੈਥਲ ਵਿੱਚ ਸੀਐਨਜੀ ਦੀ ਸੋਧੀ ਕੀਮਤ 59.30 ਰੁਪਏ ਪ੍ਰਤੀ ਕਿਲੋਗ੍ਰਾਮ ਹੈ।ਰਾਜਸਥਾਨ ਦੇ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ ਸੀਐਨਜੀ ਦੀਆਂ ਸੋਧੀਆਂ ਕੀਮਤਾਂ 67.31 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।ਮੀਡੀਆ ਰਿਪੋਰਟਾਂ ਅਨੁਸਾਰ, ਇੰਦਰਪ੍ਰਸਥ ਗੈਸ ਲਿਮਟਿਡ ਨੇ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ ਟਵੀਟ ਕੀਤਾ ਹੈ ਕਿ 13 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦਿੱਲੀ ਵਿੱਚ ਸੀਐਨਜੀ ਦੀ ਕੀਮਤ 49.76 ਰੁਪਏ ਪ੍ਰਤੀ ਕਿਲੋ ਹੋਵੇਗੀ। ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ 12 ਦਿਨਾਂ ਵਿੱਚ ਦੂਜੀ ਵਾਰ ਵਧੀਆਂ ਹਨ।