ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਸਰਬਦੀਪ ਸਿੰਘ ਵਿਰਕ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਦੱਸ ਦਇਏ ਕਿ ਸਰਬਦੀਪ ਸਿੰਘ ਵਿਰਕ ਪੰਜਾਬ ਅਤੇ ਮਹਾਰਾਸ਼ਟਰ ਦੇ ਸਾਬਕਾ ਡੀਜੀਪੀ ਰਹਿ ਚੁੱਕੇ ਹਨ । ਜ਼ਿਕਰਯੋਗ ਹੈ ਕਿ ਅੱਜ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਤੋਂ ਇਲਾਵਾ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ।
