ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਇਹ ਪ੍ਰੈਸ ਕਾਨਫਰੰਸ ਸੋਮਵਾਰ ਯਾਨੀ ਕਿ ਅੱਜ ਦੁਪਹਿਰ 2 ਵਜੇ CEO ਪੰਜਾਬ ਦੇ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। 2022 ਦੀਆਂ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਨਾ ਰਾਜੂ ਵੱਲੋਂ ਸੱਦੀ ਗਈ ਪ੍ਰੈਸ ਕਾਨਫਰੰਸ ਵਿੱਚ ਵੱਡੇ ਐਲਾਨ ਹੋਣ ਦੀ ਵੀ ਸੰਭਾਵਨਾ ਹੈ ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਾ ਮਾਹੌਲ ਗਰਮਾਇਆ ਹੋਇਆ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕਰਨਗੇ।