ਖਰੜ, 1 ਦਸੰਬਰ 2021: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਤਾਰ ਦੁਪਹਿਰ ਦੇ 2:30 ਵਜੇ ਤੋਂ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕੀਤਾ ਗਿਆ। ਉਹਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਇਹ ਧਾਰਨਾ ਲਾਇਆ। ਉਹਨਾਂ ਕਿਹਾ ਕੇ ਸਰਕਾਰ ਉਹਨਾਂ ਨੂੰ ਲਾਰਾ ਲਾ ਰਹੀ ਹੈ ਪਰ ਉਹਨਾਂ ਦੀ ਮੁਸ਼ਕਿਲ ਦਾ ਹੱਲ ਨਹੀਂ ਕਰ ਰਹੀ। ਜਦੋ ਰਾਹਗੀਰ ਜਾਮ ‘ਚ ਫਸ ਗਏ ਤਾਂ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਧਾ ਰਸਤਾ ਖੋਲ੍ਹ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਦੇਸੂਮਾਜਰਾ ਵਿਖੇ ਟੈਂਕੀ ਨੇੜੇ ਲੱਗੇ ਪੱਕੇ ਧਰਨੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕਰਨ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ ਅਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਪੱਕਾ ਧਰਨਾ ਦੇਰ ਰਾਤ ਤੱਕ ਜਾਰੀ ਰਿਹਾ।
ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ।
ਉਨ੍ਹਾਂ ਕਿਹਾ ਕਿ ਪਿਛਲੇ 41 ਦਿਨਾਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਚੜ੍ਹੇ ਹੋਏ ਹਨ ਅਤੇ ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ –
1) 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚਲਾਈ ਜਾਵੇ ਤੇ ਕੋਰਟ ਚ ਲੱਗੀ ਰੋਕ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈ ਕੇ ਉਸ ਰੋਕ ਨੂੰ ਹਟਾਇਆ ਜਾਵੇ
2) 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਠੋਸ ਹੱਲ ਕੀਤਾ ਜਾਵੇ
3) ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਚ ਇੱਕ ਵਾਰ ਮੌਕਾ ਦਿੱਤਾ ਜਾਵੇ