April 11, 2026, 8:00 pm
----------- Advertisement -----------
HomeNewsLatest Newsਭਲਕੇ ਪੰਜਾਬ ਆਉਣਗੇ ਕੇਜਰੀਵਾਲ, ਦੇਣਗੇ ਚੋਥੀ ਗਰੰਟੀ

ਭਲਕੇ ਪੰਜਾਬ ਆਉਣਗੇ ਕੇਜਰੀਵਾਲ, ਦੇਣਗੇ ਚੋਥੀ ਗਰੰਟੀ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।


ਮਾਨ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ...

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ* *ਨਵੀਂ ਦਿੱਲੀ/ਪੰਜਾਬ, 10...

ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ...

*ਚੰਡੀਗੜ੍ਹ, 10 ਅਪ੍ਰੈਲ 2026*ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ...

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 10 ਅਪ੍ਰੈਲ 2026:*ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ...

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ...

ਚੰਡੀਗੜ੍ਹ, 10 ਅਪ੍ਰੈਲ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ...