June 26, 2026, 11:32 pm
----------- Advertisement -----------
HomeNewsLatest Newsਮਨੀਸ਼ ਤਿਵਾੜੀ ਨੇ ਸਿੱਧੂ ਦੀ ਮੰਗ ਨੂੰ ਨਕਾਰਿਆ: ਕਿਹਾ ਪਾਕਿਸਤਾਨ ਨਾਲ ਕਾਰੋਬਾਰ...

ਮਨੀਸ਼ ਤਿਵਾੜੀ ਨੇ ਸਿੱਧੂ ਦੀ ਮੰਗ ਨੂੰ ਨਕਾਰਿਆ: ਕਿਹਾ ਪਾਕਿਸਤਾਨ ਨਾਲ ਕਾਰੋਬਾਰ ਸੰਭਵ ਨਹੀਂ

Published on

----------- Advertisement -----------

ਚੰਡੀਗੜ੍ਹ, 5 ਦਸੰਬਰ 2021 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਅਤੇ ਅਟਾਰੀ-ਵਾਹਗਾ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਸੀ, ਜਿਸ ਦਾ ਕਾਂਗਰਸ ‘ਚ ਹੀ ਵਿਰੋਧ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਿੱਧੂ ਦੇ ਬਿਆਨ ਨੂੰ ਗਲਤ ਕਰਾਰ ਦਿੱਤਾ ਹੈ। ਤਿਵਾੜੀ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਭੇਜਣਾ ਬੰਦ ਨਹੀਂ ਕਰਦਾ, ਗੱਲਬਾਤ ਦਾ ਕੋਈ ਫਾਇਦਾ ਨਹੀਂ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੀ ਸਿੱਧੂ ਦੇ ਇਸ ਬਿਆਨ ਨੂੰ ਗਲਤ ਕਰਾਰ ਦੇ ਰਹੀ ਹੈ।

ਧਿਆਨ ਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਆਯੋਜਿਤ ਪਾਈਟੈਕਸ ਮੇਲੇ ‘ਚ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਸਰਹੱਦ ਖੋਲ੍ਹਣ ਦੀ ਗੱਲ ਕੀਤੀ। ਸਿੱਧੂ ਨੇ ਕਿਹਾ ਕਿ ਜੇਕਰ ਸਰਹੱਦਾਂ ਖੁੱਲ੍ਹ ਜਾਂਦੀਆਂ ਹਨ ਤਾਂ ਦੋਵਾਂ ਦੇਸ਼ਾਂ ਵਿੱਚ ਵਪਾਰ ਸ਼ੁਰੂ ਹੋਵੇਗਾ ਅਤੇ ਪੰਜਾਬ ਤਰੱਕੀ ਕਰੇਗਾ। ਪਾਕਿਸਤਾਨ ਨਾਲ ਲੱਗਦੀ ਸਰਹੱਦ ਖੁੱਲ੍ਹਣ ਨਾਲ 34 ਦੇਸ਼ਾਂ ਨਾਲ ਵਪਾਰ ਸ਼ੁਰੂ ਹੋ ਜਾਵੇਗਾ ਅਤੇ ਪੰਜਾਬ 6 ਮਹੀਨਿਆਂ ਵਿੱਚ ਕਈ ਸਾਲਾਂ ਤੱਕ ਤਰੱਕੀ ਕਰੇਗਾ।

ਦੂਜੇ ਪਾਸੇ ਇਹ ਵੀ ਕਿਹਾ ਗਿਆ ਕਿ ਲੋਕਾਂ ਨੂੰ ਸਿਰਫ਼ ਪਾਸਪੋਰਟ ਨਾਲ ਹੀ ਆਉਣ-ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਪਰ ਇਸ ਬਿਆਨ ਦੇ ਆਉਣ ਤੋਂ ਬਾਅਦ ਵਿਰੋਧੀ ਧਿਰ ਨੂੰ ਇੱਕ ਵਾਰ ਫਿਰ ਸਿੱਧੂ ਨੂੰ ਘੇਰਨ ਦਾ ਮੌਕਾ ਮਿਲ ਗਿਆ ਹੈ। ਜੇਕਰ ਵਿਰੋਧੀ ਧਿਰ ਇਸ ਨੂੰ ਮੁੱਦਾ ਬਣਾਉਂਦੀ ਹੈ ਤਾਂ ਇਸ ਦਾ ਨੁਕਸਾਨ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋ ਸਕਦਾ ਹੈ।

ਤਿਵਾਰੀ ਨੇ ਕਿਹਾ – ਇਹ ਸੰਭਵ ਨਹੀਂ ਹੈ
ਤਿਵਾੜੀ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਡਰੋਨਾਂ ਰਾਹੀਂ ਭਾਰਤ ‘ਚ ਅੱਤਵਾਦੀਆਂ ਨੂੰ ਭੇਜਣਾ ਅਤੇ ਸਾਡੇ ਖੇਤਰਾਂ ‘ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਛੱਡਣਾ ਬੰਦ ਨਹੀਂ ਕਰਦਾ, ਉਦੋਂ ਤੱਕ ਪਾਕਿਸਤਾਨ ਨਾਲ ਵਪਾਰ ਨੂੰ ਲੈ ਕੇ ਕੋਈ ਵੀ ਗੱਲਬਾਤ ਬੇਕਾਰ ਅਤੇ ਅਰਥਹੀਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...