ਨਵੀਂ ਦਿੱਲੀ: ਮੁੰਬਈ ਹਮਲੇ ਦੀ 13ਵੀਂ ਬਰਸੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ ਹੈ। ਸ਼ਾਹ ਨੇ ਟਵੀਟ ਕੀਤਾ ਕਿ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ। ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਦੇ ਸਾਹਸ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਅੱਤਵਾਦੀਆਂ ਦਾ ਸਾਹਮਣਾ ਕੀਤਾ। ਸਾਰੀ ਕੌਮ ਨੂੰ ਤੁਹਾਡੀ ਬਹਾਦਰੀ ‘ਤੇ ਮਾਣ ਰਹੇਗਾ।
ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਮਲੇ ‘ਚ ਮਾਰੇ ਗਏ ਲੋਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸੁਰੱਖਿਆ ਬਲਾਂ ਨੇ 26/11 ਦੇ ਹਮਲੇ ਦੌਰਾਨ ਮਿਸਾਲੀ ਸਾਹਸ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦਾ ਹਾਂ।