February 11, 2026, 8:35 pm
----------- Advertisement -----------
HomeNewsLatest Newsਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ 'ਤਿਰੰਗਾ ਯਾਤਰਾ' ਦੌਰਾਨ ਪੜ੍ਹੋ ਕੀ ਕੁੱਝ...

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪੜ੍ਹੋ ਕੀ ਕੁੱਝ ਰਿਹਾ ਖ਼ਾਸ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਠਾਨਕੋਟ ਇੱਕ ਦਿਨਾਂ ਪਠਾਨਕੋਟ ਦੌਰੇ ਤੇ ਆਏ ਜਿਥੇ ਉਹਨਾਂ ਅਤੇ ਪਾਰਟੀ ਵਰਕਰਾਂ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ। ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਇਹ ਸਰਜ਼ਮੀਂ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਤੋਂ ਹੀ ਭਾਰਤੀ ਫੌਜ ‘ਚ ਸਭ ਤੋਂ ਵੱਧ ਜਵਾਨ ਭਰਤੀ ਹੁੰਦੇ ਹਨ ਅਤੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਦੇ ਹਨ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਲ਼ਾ ਅੰਗਰੇਜ਼ ਕਹੇ ਜਾਣ ‘ਤੇ ਜਵਾਬੀ ਹਮਲਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ, ”ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ। ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।” ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ (ਕੇਜਰੀਵਾਲ) ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੁੱਖ ਮੰਤਰੀ ਚੰਨੀ ਵੱਲੋਂ ਕੱਪੜਿਆਂ ਅਤੇ ਰੰਗ ਬਾਰੇ ਟਿਪਣੀ ਕਰਨ ‘ਤੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨਾਂ ਦਾ ਰੰਗ ਕਾਲ਼ਾ ਪਿੰਡ ਪਿੰਡ ਅਤੇ ਧੁੱਪ ‘ਚ ਘੁੰਮ ਕੇ ਹੋਇਆ ਹੈ।


ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਾਲ ਤਿਰੰਗਾ ਯਾਤਰਾ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਤਿਰੰਗੇ ਦੀ ਆਨ, ਬਾਨ ਅਤੇ ਸ਼ਾਨ ਸਦਾ ਬਣਾਈ ਰੱਖਣਾ। ਸਿਸੋਦੀਆ ਨੇ ਕਿਹਾ ਕਿ ਪੰਜਾਬ ‘ਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕੈਨੇਡਾ ਨਾਲੋਂ ਵੀ ਵਧੀਆ ਸਿੱਖਿਆ ਵਿਵਸਥਾ ਅਤੇ ਸਰਕਾਰੀ ਸਕੂਲ ਪ੍ਰਦਾਨ ਕਰੇਗੀ ਅਤੇ ਤਿਰੰਗੇ ਦੀ ਸ਼ਾਨ ਵਿੱਚ ਚਾਰ ਚੰਨ ਹੋਰ ਲਾਵੇਗੀ, ਜਦੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਮਿਲੇਗੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਹੱਦ ਦੇ ਰਾਖੇ ਸੂਰਬੀਰ ਸੈਨਿਕਾਂ ਨੂੰ ਸਮਰਪਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ‘ਚ ਮੌਜ਼ੂਦ ‘ਆਪ’ ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋਈ ‘ਤਿਰੰਗਾ ਯਾਤਰਾ’ ਸ਼ਹਿਰ ਦੇ ਵੱਖ-ਵੱਖ ਬਜਾਰਾਂ ‘ਚ ਹੁੰਦੀ ਹੋਈ ਡਲਹੌਜੀ ਰੋਡ ‘ਤੇ ਸਥਿਤ ਢਾਂਗੂ ਚੌਂਕ ਵਿਖੇ ਸਮਾਪਤ ਹੋਈ।


ਇਸ ਮੌਕੇ ਪਠਾਨਕੋਟ ਦੀਆਂ ਗਲੀਆਂ ਅਤੇ ਬਜ਼ਾਰਾਂ ‘ਚ ਸ਼ਹਿਰ ਵਾਸੀਆਂ ਨੇ ‘ਆਪ’ ਸੁਪਰੀਮੋਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਆਪਣੇ ਘਰਾਂ ਦੀਆਂ ਛੱਤਾਂ ਤੋਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਹੁ ਬੇਟੀਆਂ ਵੱਲੋਂ ਕੇਜਰੀਵਾਲ ਦੇ ਕਾਫ਼ਲੇ ‘ਤੇ ਫੁੱਲ ਬਰਸਾਏ ਜਾਣ ਦੇ ਨਜ਼ਾਰੇ ਵੀ ਕਈ ਥਾਂ ਦੇਖਣ ਨੂੰ ਮਿਲੇ।
ਇਸ ਮੌਕੇ ਕੇਜਰੀਵਾਲ ਦੇ ਕਾਫ਼ਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ, ਵਿਭੂਤੀ ਸ਼ਰਮਾ, ਭੋਆ ਤੋਂ ਹਲਕਾ ਇੰਚਾਰਜ ਲਾਲ ਚੰਦ ਕਟਾਰੂਚੱਕ, ਰਮਨ ਬਹਿਲ ਸ਼ਾਮਲ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...