ਚੰਡੀਗੜ੍ਹ, 2 ਦਸੰਬਰ 2021 – ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬੀਆਂ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਮੁੱਖ ਮੰਤਰੀ ਅੱਜ 2 ਦਸੰਬਰ ਨੂੰ ਦੁਪਹਿਰ 3 ਵਜੇ ਕਰਨਗੇ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਪੋਸਟਰ ਜਾਰੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਪੋਸਟਰ ਜਾਰੀ ਕਰਦਿਆਂ ਆਖਿਆ ਕਿ ਇਰਾਦਾ ਪੱਕਾ ਵਾਅਦਾ ਪੱਕਾ।
ਇਸ ਤੋਂ ਬਾਅਦ ਚਾਰੇ ਪਾਸੇ ਇਹੀ ਚਰਚਾ ਹੈ ਕਿ ਮੁੱਖ ਮੰਤਰੀ ਚੰਨੀ 2 ਦਸੰਬਰ ਨੂੰ ਦੁਪਹਿਰ 3 ਵਜੇ ਕਿਹੜਾ ਵੱਡਾ ਐਲਾਨ ਕਰਨ ਜਾ ਰਹੇ ਹਨ। ਜਿਸ ਦਾ ਪਤਾ ਅੱਜ ਦੁਪਹਿਰ 3 ਵਜੇ ਬਾਅਦ ਹੀ ਲੱਗੇਗਾ।