ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ 70 ਦਿਨਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਐਲਾਨਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਉਹ ਬੋਲਦੇ ਹਨ, ਉਹ ਕਾਨੂੰਨ ਬਣਦਾ ਹੈ। ਮੁੱਖ ਮੰਤਰੀ ਚੰਨੀ ਵੱਲੋਂ ਹੁਣ ਤੱਕ ਕੀਤੇ ਗਏ ਸਾਰੇ ਫ਼ੈਸਲੇ ਅਤੇ ਉਨ੍ਹਾਂ ਦੇ ਲਾਗੂ ਹੋਣ ਸਬੰਧੀ ਨੋਟੀਫਿਕੇਸ਼ਨਾਂ ਦਿਖਾਈਆਂ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੂੰ ਇਸੇ ਗੱਲ ਦੀ ਤਕਲੀਫ਼ ਹੋ ਰਹੀ ਹੈ ਕਿ ਸਾਰੇ ਫ਼ੈਸਲੇ ਲਾਗੂ ਹੋਈ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਪਣੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਵਾਈਆਂ-ਪੰਜਾਬ ਦੇ 20 ਲੱਖ ਪਰਿਵਾਰਾਂ ਦਾ 1500 ਕਰੋੜ ਰੁਪਏ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕੀਤਾ ਗਿਆ।7 ਕਿੱਲੋਵਾਟ ਤੱਕ ਲੋਡ ਵਾਲੇ ਸਾਰੇ ਖ਼ਪਤਕਾਰਾਂ ਲਈ ਬਿਜਲੀ 3 ਰੁਪਏ ਸਸਤੀ ਕੀਤੀ ਗਈ, ਜਿਸ ਨੂੰ ਇਕ ਨਵੰਬਰ ਤੋਂ ਲਾਗੂ ਕੀਤਾ ਗਿਆ ਹੈ।
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਬਿਜਲੀ ਸਮਝੌਤੇ ਰੱਦ ਕੀਤੇ ਗਏ। ਬਾਦਲਾਂ ਦੇ ਕਾਰਜਕਾਲ ਦੌਰਾਨ 17 ਰੁਪਏ 91 ਪੈਸੇ ਪ੍ਰਤੀ ਯੂਨਿਟ ਬਿਜਲੀ ਖ਼ਰੀਦੀ ਗਈ, ਜਦੋਂ ਕਿ ਹੁਣ 2 ਰੁਪਏ, 33 ਪੈਸੇ ਤੋਂ ਲੈ ਕੇ 34 ਪੈਸੇ ਪ੍ਰਤੀ ਯੂਨਿਟ ਤੱਕ ਬਿਜਲੀ ਖ਼ਰੀਦੀ ਜਾ ਰਹੀ ਹੈ, ਜਿਸ ਨਾਲ ਪੰਜਾਬ ਸਰਕਾਰ ਨੂੰ 15 ਰੁਪਏ ਪ੍ਰਤੀ ਯੂਨਿਟ ਦਾ ਫ਼ਾਇਦਾ ਹੋਇਆ ਹੈ।ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦਿੱਤੇ ਗਏ ਹਨ। ਇਹ ਸਾਰਾ ਕੰਮ ਦਸੰਬਰ 2022 ਤੱਕ ਪੂਰਾ ਕਰ ਲਿਆ ਜਾਵੇਗਾ।ਪੰਜਾਬ ਦੇ 20 ਲੱਖ ਪਰਿਵਾਰਾਂ ਦਾ 1500 ਕਰੋੜ ਰੁਪਏ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕੀਤਾ ਗਿਆ।