December 11, 2025, 4:59 pm
----------- Advertisement -----------
HomeNewsLatest Newsਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ 'ਤੇ ਲਿਆ ਵੱਡਾ...

ਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ ‘ਤੇ ਲਿਆ ਵੱਡਾ ਫੈਸਲਾ

Published on

----------- Advertisement -----------

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਹੁਣ ਪਰਾਲੀ ਜਲਾਉਣ ‘ਤੇ ਕਿਸੇ ਵੀ ਕਿਸਾਨ ਖਿਲਾਫ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਰੱਖੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋਵੇਗੀ।

ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਵਾਲਾ ਬਿੱਲ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕਰਨਗੇ। ਦੱਸ ਦੇਈਏ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...

’50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ...

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਲਈ ਬਿਹਤਰ ਸਿਹਤ ਸੰਭਾਲ...

ਪਿੰਡਾਂ ਦੀ ਨੁਹਾਰ ਬਦਲ ਰਹੀ ਆਪ’, ਸਰਕਾਰ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ ਤੇ ਨਜ਼ਰ ਆ ਰਿਹਾ ਪ੍ਰਭਾਵ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ...

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ,ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਲਈ ਔਰਤਾਂ ਦੀ ਸੁਰੱਖਿਆ ਹਮੇਸ਼ਾ ਇੱਕ...

ਕਰਪਸ਼ਨ ਡੈ ਤੇ ਵਿਸ਼ੇਸ਼: 10 ਵੱਡੇ ਫੈਸਲਿਆਂ ਨੇ ਕੀਤਾ ਸਾਬਿਤ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ...