ਨਵੀਂ ਦਿੱਲੀ, 2 ਦਸੰਬਰ 2021 – ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਨੇਤਾ ਕਾਲੀਆਂ ਪੱਟੀਆਂ ਬੰਨ੍ਹ ਕੇ ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ।
ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਖਿਲਾਫ ਦਿੱਲੀ ‘ਚ ਵਿਰੋਧੀ ਧਿਰ ਦੇ ਨੇਤਾਵਾਂ ਦੇ ਪ੍ਰਦਰਸ਼ਨ ‘ਚ ਕਾਂਗਰਸ ਸੰਸਦ ਰਾਹੁਲ ਗਾਂਧੀ ਵੀ ਸ਼ਾਮਲ ਹੋਏ ਅਤੇ ਪ੍ਰਦਰਸ਼ਨ ਕੀਤਾ।