October 22, 2024, 3:47 pm
----------- Advertisement -----------
HomeNewsLatest Newsਸਪਿਨਰਾਂ ਦੀ ਮਦਦਗਾਰ ਵਾਨਖੇੜੇ ਦੀ ਪਿੱਚ 'ਤੇ ਗੇਂਦ ਦੀ ਦਿਸ਼ਾ 'ਚ ਖੇਡਣਾ...

ਸਪਿਨਰਾਂ ਦੀ ਮਦਦਗਾਰ ਵਾਨਖੇੜੇ ਦੀ ਪਿੱਚ ‘ਤੇ ਗੇਂਦ ਦੀ ਦਿਸ਼ਾ ‘ਚ ਖੇਡਣਾ ਜ਼ਰੂਰੀ : ਗਿੱਲ

Published on

----------- Advertisement -----------

ਭਾਰਤ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਦੇ ਵਿਰੁੱਧ ਦੂਜੇ ਟੈਸਟ ਦੇ ਪਹਿਲੇ ਦਿਨ ਸਪਿਨਰਾਂ ਦੀ ਮਦਦਗਾਰ ਰਹੀ ਵਾਨਖੇੜੇ ਦੀ ਪਿੱਚ ‘ਤੇ ਗੇਂਦ ਦੀ ਦਿਸ਼ਾ ਖੇਡਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। 22 ਸਾਲਾ ਦੇ ਗਿੱਲ ਨੇ 71 ਗੇਂਦਾਂ ਵਿਚ 44 ਦੌੜਾਂ ਬਣਾਈਆਂ ਪਰ ਇਕ ਵਾਰ ਫਿਰ ਵਧੀਆ ਸ਼ੁਰੂਆਤ ਨੂੰ ਵੱਡੀ ਪਾਰੀ ਵਿਚ ਬਦਲਣ ‘ਚ ਅਸਫਲ ਰਹੇ। ਉਨ੍ਹਾਂ ਨੂੰ ਖੱਬੇ ਹੱਥ ਦੇ ਸਪਿਨਰ ਏਜ਼ਾਜ਼ ਪਟੇਲ ਨੇ ਆਊਟ ਕੀਤਾ, ਜਿਨ੍ਹਾਂ ਨੇ ਪਹਿਲੇ ਦਿਨ ਪਵੇਲੀਅਨ ਜਾਣ ਵਾਲੇ ਚਾਰ ਭਾਰਤੀ ਬੱਲੇਬਾਜ਼ਾਂ ਦੇ ਵਿਕਟ ਹਾਸਲ ਕੀਤੇ।ਗਿੱਲ ਨੇ ਦਿਨ ਦੇ ਖੇਡ ਤੋਂ ਬਾਅਦ ਕਿਹਾ ਕਿ ਮੈਂ ਵਧੀਆ ਬੱਲੇਬਾਜ਼ੀ ਕਰ ਰਿਹਾ ਸੀ ਤੇ ਇਹ ਮੇਰੇ ਲਈ ਵੱਡਾ ਮੌਕਾ ਸੀ ਪਰ ਬਦਕਿਮਸੀ ਨਾਲ ਮੈਂ ਇਸ ਤੋਂ (ਵੱਡੀ ਪਾਰੀ) ਖੁੰਝ ਗਿਆ। ਇਸ ਪਿੱਚ ‘ਤੇ ਤੇਜ਼ ਗੇਂਦਬਾਜ਼ਾਂ ਦੇ ਲਈ ਜ਼ਿਆਦਾ ਕੁਝ ਨਹੀਂ ਸੀ ਪਰ ਸਪਿਨਰਾਂ ਨੂੰ ਮਦਦ ਮਿਲ ਰਹੀ ਸੀ।

ਉਨ੍ਹਾਂ ਨੇ ਕਿਹਾ ਕਿ ਕੋਈ-ਕੋਈ ਗੇਂਦ ਜ਼ਿਆਦਾ ਸਪਿਨ ਹੋ ਰਹੀ ਸੀ ਤੇ ਰੁੱਕ ਕੇ ਆ ਰਹੀ ਸੀ। ਮੈਨੂੰ ਹਾਲਾਂਕਿ ਲੱਗਦਾ ਹੈ ਕਿ ਦਿਨ ਦਾ ਖੇਡ ਜਿਵੇਂ-ਜਿਵੇਂ ਅੱਗੇ ਵਧਿਆ, ਪਿੱਚ ਆਮਵਾਂਗ ਹੋਣ ਲੱਗੀ। ਉਨ੍ਹਾਂ ਨੇ ਕਿਹਾ ਕਿ ਗੇਂਦ ਦੀ ਦਿਸ਼ਾ ਵਿਚ ਖੇਡਣਾ ਮਹੱਤਵਪੂਰਨ ਹੈ। ਜੇਕਰ ਇਹ ਸਪਿਨ ਹੋ ਰਹੀ ਹੈ ਤਾਂ ਸਪਿਨ ਦੇ ਨਾਲ ਖੇਡਣ ਤੋਂ ਬਚਣਾ ਚਾਹੀਦਾ। ਜੇਕਰ ਜ਼ਿਆਦਾ ਸਪਿਨ ਹੁੰਦੀ ਹੈ ਤਾਂ ਤੁਹਾਨੂੰ ਉਮੀਦ ਕਰਨੀ ਹੋਵੇਗੀ ਇਹ ਤੁਹਾਡੇ ਬੱਲੇ ਦੇ ਬਾਹਰੀ ਕਿਨਾਰੇ ਨਾਲ ਨਹੀਂ ਟਕਰਾਈ। ਤੁਸੀਂ ਕੋਸ਼ਿਸ਼ ਕਰਦੇ ਰਹੋ, ਖਾਸ ਕਰ ਖੱਬੇ ਹੱਥ ਦੇ ਸਪਿਨਰਾਂ ਦੇ ਵਿਰੁੱਧ। ਗਿੱਲ ਆਪਣਾ 10ਵਾਂ ਟੈਸਟ ਮੈਚ ਖੇਡ ਰਹੇ ਹਨ ਪਰ ਹੁਣ ਤੱਕ ਸੈਂਕੜਾ ਨਹੀਂ ਲਗਾ ਸਕੇ ਹਨ। ਉਨ੍ਹਾਂ ਨੇ ਹੁਣ ਤੱਕ 18 ਪਾਰੀਆਂ ਵਿਚ ਚਾਰ ਅਰਧ ਸੈਂਕੜੇ ਲਗਾਏ ਹਨ।

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੈਂਕੜਾ ਲਗਾਉਣ ਵਿਚ ਅਸਫਲ ਦੇ ਪਿੱਛੇ ਉਸਦੀ ਇਕਾਗਰਤਾ ਕੋਈ ਮੁੱਦਾ ਨਹੀਂ ਹੈ। ਟੈਸਟ ਵਿਚ ਉਸਦਾ ਸਰਵਸ੍ਰੇਸ਼ਠ ਸਕੋਰ 91 ਦੌੜਾਂ ਹਨ। ਉਨ੍ਹਾਂ ਨੇ ਕਿਹਾ ਕਿ ਬਦਕਿਮਸੀ ਨਾਲ ਮੈਂ ਇਨ੍ਹਾਂ 10 ਮੈਚਾਂ ਵਿਚ ਅਜੇ ਤੱਕ ਸੈਂਕੜਾ ਨਹੀਂ ਬਣਾਇਆ ਪਰ ਇਹ ਮੇਰੀ ਇਕਾਗਰਤਾ ਦੇ ਕਾਰਨ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਵਧੀਆ ਸ਼ੁਰੂਆਤ ਨੂੰ ਵੱਡੇ ਸਕੋਰ ਵਿਚ ਬਦਲਣਾ ਅਸਲ ਵਿਚ ਮੇਰੀ ਤਾਕਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...