ਨਵੀਂ ਦਿੱਲੀ, 4 ਦਸੰਬਰ 2021 -ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨ ਸ਼ੁੱਕਰਵਾਰ ਨੂੰ ਕਾਂਗਰਸ ‘ਚ ਸ਼ਾਮਿਲ ਹੋਏ। ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਇਸ ਸਮੇਂ ਉਨ੍ਹਾਂ ਨਾਲ ਨਵਜੋਤ ਸਿੱਧੂ, ਇੰਚਾਰਜ ਹਰੀਸ਼ ਚੌਧਰੀ ਅਤੇ ਰਾਜਾ ਵੜਿੰਗ ਵੀ ਹਾਜ਼ਰ ਰਹੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅੱਜ ਤੋਂ ਰਾਜਾ ਵੜਿੰਗ ਉਨ੍ਹਾਂ ਦੇ ਉਸਤਾਦ ਹਨ ਅਤੇ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਿੱਧੇ ਰਾਹੁਲ ਗਾਂਧੀ ਨਾਲ ਸੰਪਰਕ ਕਰ ਸਕਦੇ ਹਨ।
ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਵਿਕਾਸ ਲਈ ਰਾਜਨੀਤੀ ਵਿੱਚ ਆਏ ਹਨ। ਪੰਜਾਬ ਦੇ ਵਿਕਾਸ ਲਈ ਉਹ ਇਸ ਕੰਮ ਨੂੰ ਜਾਰੀ ਰੱਖਣਗੇ।