November 9, 2025, 12:30 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਹੋਇਆ ਕਾਂਗਰਸ 'ਚ ਸ਼ਾਮਿਲ

ਸਿੱਧੂ ਮੂਸੇਵਾਲਾ ਹੋਇਆ ਕਾਂਗਰਸ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 3 ਦਸੰਬਰ 2021 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਤੋਂ ਬਿਨਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ।

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਸਾਰਾ ਪੰਜਾਬ ਬਹੁਤ ਤਰੱਕੀ ਕਰ ਗਿਆ ਪਰ ਮਾਨਸਾ ਜ਼ਿਲ੍ਹਾ ਕਦੇ ਅੱਗੇ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਮੇਰਾ ਸਿਆਸਤ ‘ਚ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਮੈਂ ਕਿਸੇ ਰੁਤਬੇ ਖ਼ਾਤਰ ਆਇਆ ਹਾਂ।

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।

ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨ੍ਹਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।

ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...