September 18, 2024, 6:28 am
----------- Advertisement -----------
HomeNewsLatest Newsਸੀ.ਐਮ ਮਨੋਹਰ ਲਾਲ ਖੱਟੜ ਨਾਲ ਨਹੀਂ ਹੋਵੇਗੀ ਕਿਸਾਨਾਂ ਦੀ ਮੀਟਿੰਗ, ਚੜੂਨੀ ਨੇ...

ਸੀ.ਐਮ ਮਨੋਹਰ ਲਾਲ ਖੱਟੜ ਨਾਲ ਨਹੀਂ ਹੋਵੇਗੀ ਕਿਸਾਨਾਂ ਦੀ ਮੀਟਿੰਗ, ਚੜੂਨੀ ਨੇ ਸੂਬੇ ਦਾ ਪੱਖ ਕੀਤਾ ਪੇਸ਼

Published on

----------- Advertisement -----------

ਕਿਸਾਨ ਆਗੂਆਂ ਦੀ  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ‘ਤੇ ਸ਼ਸ਼ੋਪੰਜ ਬਰਕਰਾਰ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸਪੱਸ਼ਟ ਕੀਤਾ ਹੈ ਕਿ ਗ੍ਰਹਿ ਮੰਤਰਾਲੇ ਤੋਂ ਫੋਨ ਆਇਆ ਸੀ ਕਿ ਉਹ ਸ਼ਾਮ ਪੰਜ ਵਜੇ ਮੁੱਖ ਮੰਤਰੀ ਨੂੰ ਮਿਲ ਸਕਦੇ ਹਨ। ਜੇ ਤੁਸੀਂ ਉਸ ਤੋਂ ਪਹਿਲਾਂ ਉੱਠਣ ਦਾ ਐਲਾਨ ਕਰ ਸਕਦੇ ਹੋ, ਤਾਂ ਤੁਸੀਂ ਮਿਲ ਸਕਦੇ ਹੋ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦੌਰਾਨ ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਨੇ ਸੂਬੇ ਦਾ ਪੱਖ ਪੇਸ਼ ਕੀਤਾ। ਉਹਨਾਂ ਦਾ ਕਹਿਣਾ ਹੈ  ਉਹ ਉਦੋਂ ਤੱਕ ਅੰਦੋਲਨ ਜਾਰੀ ਰੱਖਣਗੇ ਜਦੋਂ ਤੱਕ ਸੂਬਾ ਸਰਕਾਰ ਉਨ੍ਹਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣਦੀ ਅਤੇ ਉਨ੍ਹਾਂ ਨੂੰ ਨਹੀਂ ਮੰਨਦੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਲਿਆ ਗਿਆ ਫੈਸਲਾ ਮੰਨਿਆ ਜਾਵੇ। ਚੜੂਨੀ ਨੇ ਕਿਹਾ ਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾਂ ਸਰਕਾਰ ਕੇਸ ਵਾਪਸ ਲੈਣ ਦੀ ਗੱਲ ਕਰੇ ਅਤੇ ਮੰਗਾਂ ਪੂਰੀਆਂ ਕਰਨ ਦਾ ਐਲਾਨ ਕਰੇ। ਇਸ ਲਈ ਮੁੱਖ ਮੰਤਰੀ ਨੂੰ ਮਿਲਣ ਤੋਂ ਉਹਨਾਂ ਨੂੰ ਇਨਕਾਰ ਕਰ ਦਿੱਤਾ ਗਿਆ ਹੈ।

ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਦਾ ਕੋਈ ਕਾਲ ਨਹੀਂ ਆਇਆ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਖਤਮ ਨਹੀਂ ਹੋਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਲੈ ਕੇ ਬੁੱਧਵਾਰ ਨੂੰ ਮੁੱਖ ਮੰਤਰੀ ਹਰਿਆਣਾ ਨਾਲ ਮੀਟਿੰਗ ਕਰਨਗੇ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣੇ ਕੇਸ ਵਾਪਸ ਨਾ ਲਏ ਤਾਂ ਬਾਅਦ ਵਿੱਚ ਜਾਟ ਅੰਦੋਲਨ ਵਾਂਗ ਕੇਸਾਂ ਦਾ ਸਾਹਮਣਾ ਕਰਨਾ ਪਵੇਗਾ, ਕਰੀਬ 48,000 ਕਿਸਾਨਾਂ ‘ਤੇ ਕੇਸ ਦਰਜ ਹਨ।। ਹਾਲਾਂਕਿ ਉਧਰ  ਸੀ.ਐਮ ਮਨੋਹਰ ਲਾਲ ਨੇ ਵੀ ਮੰਗਲਵਾਰ ਨੂੰ ਕਿਹਾ ਹੈ ਕਿ ਮਾਮਲੇ ਨੂੰ ਲੈ ਕੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ । ਸਰਦਾਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ 4 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਦੋਂ ਤੱਕ,  ਸਰਕਾਰ ਕੀ  ਫੈਸਲਾ ਲੈਂਦੀ ਹੈ, ਸਾਨੂੰ ਉਡੀਕ ਕਰਨੀ ਪਵੇਗੀ। ਫੈਸਲਾ ਨਾ ਮਿਲਣ ’ਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...