ਨਵੀਂ ਦਿੱਲੀ, 4 ਦਸੰਬਰ 2021 – ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਕਿਸਾਨ ਆਗੂਆਂ ਨੇ MSP ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਵਿਚ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ , ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ (ਹਰਿਆਣਾ), ਕਿਸਾਨ ਆਗੂ ਅਸ਼ੋਕ, ਯੁੱਧਵੀਰ ਸਿੰਘ (ਯੂਪੀ) ਸ਼ਾਮਿਲ ਹਨ। ਇਸ ਦੌਰਾਨ ਸਾਂਝੇ ਸੰਯੁਕਤ ਕਿਸਾਨ ਮੋਰਚੇ ਨੇ 7 ਦਸੰਬਰ ਨੂੰ ਇੱਕ ਹੋਰ ਮੀਟਿੰਗ ਸੱਦੀ ਹੈ।
ਬੀਤੇ ਦਿਨੀ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਸਨ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਮੋਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਲੋਕਾਂ ਦੀ ਕਮੇਟੀ ਬਣਾਈ ਗਈ।