September 25, 2023, 4:46 am
----------- Advertisement -----------
HomeNewsLatest Newsਹਾਈਕੋਰਟ ਨੇ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ, ਨੋਟਿਸ ਜਾਰੀ ਕਰ ਕੇ ਸਰਕਾਰ...

ਹਾਈਕੋਰਟ ਨੇ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ, ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਮੰਗਿਆ ਜਵਾਬ

Published on

----------- Advertisement -----------

ਚੰਡੀਗੜ੍ਹ, 5 ਦਸੰਬਰ, 2021 – ਪੰਜਾਬ ਦੇ ਕਾਲਜਾਂ ਦੇ ਅਧਿਆਪਕਾਂ ਨੂੰ ਤਜਰਬੇ ਲਈ ਅੰਕ ਦੇਣ ਦੀ ਵਿਵਸਥਾ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਦੇ ਕਾਲਜਾਂ ਦੇ ਅਧਿਆਪਕਾਂ ਨੂੰ ਤਜਰਬੇ ਲਈ ਅੰਕ ਦੇਣ ਦੀ ਵਿਵਸਥਾ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਦੀ ਪ੍ਰਕਿਰਿਆ ‘ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਹੈ।

ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਨੇ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿਚ ਅਸਿਸਟੈਂਟ ਪ੍ਰੋਫੈਸਰ ਦੀ ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਅਨੁਸਾਰ ਠੇਕਾ ਅਧਿਆਪਕ ਵਜੋਂ ਹਰ ਸਾਲ ਦੇ ਤਜ਼ਰਬੇ ਲਈ ਵੱਧ ਤੋਂ ਵੱਧ ਪੰਜ ਅੰਕ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਿਚ ਬਦਲਾਅ ਕਰਦਿਆਂ ਇਹ ਨਿਯਮ ਬਣਾਇਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿਚ ਸੇਵਾ ਕਰ ਰਹੇ ਅਧਿਆਪਕਾਂ ਨੂੰ ਹੀ ਤਜਰਬੇ ਦੇ ਅੰਕਾਂ ਦਾ ਲਾਭ ਮਿਲੇਗਾ।

ਪਟੀਸ਼ਨਕਰਤਾ ਨੇ ਕਿਹਾ ਕਿ ਇੱਕ ਵਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਦੀਆਂ ਸ਼ਰਤਾਂ ਨੂੰ ਬਦਲਿਆ ਨਹੀਂ ਜਾ ਸਕਦਾ। ਇਸ ਲਈ, ਇਸ ਵਿਵਸਥਾ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨਰ ਨੇ ਅਪੀਲ ਕੀਤੀ ਹੈ ਕਿ ਪਟੀਸ਼ਨ ਪੈਂਡਿੰਗ ਹੋਣ ਤੱਕ ਭਰਤੀ ਦੀ ਪ੍ਰਕਿਰਿਆ ‘ਤੇ ਰੋਕ ਲਗਾਈ ਜਾਵੇ। ਪਟੀਸ਼ਨਕਰਤਾ ਨੇ ਦੱਸਿਆ ਕਿ ਪਟੀਸ਼ਨਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਵਿਚ ਕੰਮ ਕਰਦਾ ਸੀ।

ਪਹਿਲਾਂ ਉਸ ਨੂੰ ਪੰਜ ਨੰਬਰ ਦਿੱਤੇ ਗਏ ਸਨ ਪਰ ਬਾਅਦ ਵਿਚ ਇਹ ਕਹਿ ਕੇ ਉਸ ਦੇ ਅੰਕ ਕੱਟ ਦਿੱਤੇ ਗਏ ਕਿ ਉਹ ਸਰਕਾਰੀ ਕਾਲਜ ਵਿਚ ਕੰਮ ਨਹੀਂ ਕਰ ਰਿਹਾ ਸੀ। ਪਟੀਸ਼ਨਰ ਨੇ ਕਿਹਾ ਕਿ ਇਹ ਨਿਯਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹਨ। ਹਾਈਕੋਰਟ ਨੇ ਇਹ ਵੀ ਸਵਾਲ ਕੀਤਾ ਹੈ ਕਿ ਪੰਜਾਬ ਦੇ ਕਾਲਜਾਂ ਵਿਚ ਸਿਰਫ਼ ਅਨੁਭਵ ਨੂੰ ਆਧਾਰ ਬਣਾਉਣ ਦਾ ਫੈਸਲਾ ਕਿਵੇਂ ਲਿਆ ਗਿਆ ਹੈ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਤੇ ਭਰਤੀ ਪ੍ਰਕਿਰਿਆ ‘ਤੇ ਵੀ ਫਿਲਹਾਲ ਰੋਕ ਲਗਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ):ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ...

ਭਾਰ ਘਟਾਉਣ ਦੇ ਨਾਲ- ਨਾਲ ਨੀਂਦ ’ਚ ਵੀ ਗੁਣਕਾਰੀ ਹੈ ਇਹ ਭਾਰਤੀ ਮਸਾਲਾ

ਭਾਰਤੀ ਰਸੋਈ ’ਚ ਪਾਇਆ ਜਾਣ ਵਾਲਾ ਜੀਰਾ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੀਰੇ...

ਕਾਨੂੰਨੀ ਪੇਸ਼ੇ ਵਿੱਚ ਭਾਸ਼ਾ ਸਰਲ ਹੋਣੀ ਚਾਹੀਦੀ ਹੈ –  ਜਸਟਿਸ ਸੰਜੀਵ ਖੰਨਾ

 ਸੁਪਰੀਮ ਕੋਰਟ ਨੇ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਹੋਣ ਦੀ ਗੱਲ ਕੀਤੀ ਹੈ, ਤਾਂ...

ਪੁਲਿਸ ਨੇ ਲੁਟੇ.ਰਾ ਗਿਰੋ.ਹ ਨੂੰ ਕੀਤਾ ਕਾਬੂ,  2 ਪਿਸ.ਤੌਲ, ਤੇਜ਼.ਧਾਰ ਹਥਿ.ਆਰ ਬਰਾਮਦ

ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਇੱਕ ASI ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 4...

ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ

ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ...

ਬੀਐਸਐਫ ਦੇ ਜਵਾਨਾ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਕੀਤੇ ਜ਼ਬਤ

ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ...

ਜਾਣੋ,ਭਾਰਤ ਅਤੇ ਕੈਨੇਡਾ ਵਿਚੋਂ ਕਿਸੇ ਇੱਕ ਨੂੰ ਚੁਣਨ ‘ਤੇ ਕੀ ਬੋਲੇ ਪੈਂਟਾਗਨ ਦੇ ਸਾਬਕਾ ਅਧਿਕਾਰੀ

ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ...

ਕੈਨੇਡਾ ਵਿਚਲੇ ਗੁਰਦੁਆਰੇ ਵਿੱਚੋਂ ਭੜਕਾਊ ਪੋਸਟਰ ਹਟਾਉਣ ਦੇ ਆਦੇਸ਼

ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਲੇ ਸਬੰਧ ਠੀਕ ਨਹੀਂ ਹਨ। ...