September 25, 2026, 5:57 am
----------- Advertisement -----------
HomeNewsLatest Newsਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦੇ ਚੇਅਰਮੈਨ ਹੋਏ ਨਿਯੁਕਤ

ਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦੇ ਚੇਅਰਮੈਨ ਹੋਏ ਨਿਯੁਕਤ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਅੱਜ ਉੱਘੇ ਵਕੀਲ, ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਇਸ ਕਾਰਜ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।
ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਸੰਧੂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।


ਜ਼ਿਕਰਯੋਗ ਹੈ ਕਿ ਐਡਵੋਕੇਟ ਹਰਪ੍ਰੀਤ ਸੰਧੂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਬੰਧਾਂ ਵਿੱਚ ਮੁਹਾਰਤ ਦੇ ਨਾਲ ਇੱਕ ਅਭਿਆਸੀ ਵਕੀਲ ਹਨ। ਉਹ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਉੱਘੇ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ। ਉਹਨਾਂ ਨੇ ਵੱਖ-ਵੱਖ ਦੇਸ਼ਾਂ ਦੇ ਕਾਨੂੰਨਾਂ ਦੀ ਭਾਰਤ ਨਾਲ ਤੁਲਨਾ ਕਰਦੇ ਹੋਏ ਕਾਨੂੰਨੀ ਤੁਲਨਾਤਮਕ ਅਧਿਐਨ ‘ਤੇ ਚਾਰ ਕਿਤਾਬਾਂ ਲਿਖੀਆਂ ਹਨ। ਉਹਨਾਂ ਨੂੰ ਇੰਗਲੈਂਡ ਐਂਡ ਵੇਲਜ਼, ਯੂਨਾਈਟਿਡ ਕਿੰਗਡਮ ਦੇ ਕਾਲਜ ਆਫ਼ ਲਾਅ ਤੋਂ ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਕ੍ਰੀਮਿਨਲ ਪ੍ਰੋਸੀਜ਼ਰ ਵਿੱਚ ਪ੍ਰੈਕਟਿਸ ਡਿਪਲੋਮਾ ਵੀ ਪ੍ਰਦਾਨ ਕੀਤਾ ਗਿਆ ਹੈ। ਉਹਨਾਂ ਨੇ ਫਰਾਂਸ ਵਿੱਚ ਐਂਬੈਸਡਰ ਆਫ਼ ਗੁੱਡਵਿਲ (ਆਈ.ਆਈ.-ਜੀਐਸਈ ਅਵਾਰਡੀ) ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਉਹਨਾਂ ਨੇ

ਭਾਰਤ ਵਿੱਚ ਘਾਨਾ ਹਾਈ ਕਮਿਸ਼ਨ ਦੀ ਤਰਫੋਂ ਆਪਸੀ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।
ਉਹਨਾਂ ਨੇ ਪੰਜਾਬ ਦੀ ਕੁਦਰਤ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਿਆਂ ‘ਤੇ ਤਸਵੀਰਾਂ ਸਬੰਧੀ ਨਵੀਨਤਾਕਾਰੀ ਚਿੱਤਰਕਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਹਨਾਂ ਨੇ ਆਪਣੀ ਫੋਟੋਗ੍ਰਾਫੀ ਨਾਲ ਪੰਜਾਬ ਦੇ ਵਿਰਾਸਤੀ ਸਮਾਰਕਾਂ ਜਿਵੇਂ ਕਿ ਪੁਲ ਕੰਜਰੀ (ਅੰਮ੍ਰਿਤਸਰ), ਮੂਰਿਸ਼ ਮਸਜਿਦ (ਕਪੂਰਥਲਾ), ਬਠਿੰਡੇ ਦਾ ਕਿਲ੍ਹਾ (ਬਠਿੰਡਾ) ਦਾ ਵੀ ਪ੍ਰਚਾਰ ਕੀਤਾ ਹੈ। ਉਹਨਾਂ ਨੇ ਨਾਮਵਰ ਰਸਾਲਿਆਂ ਲਈ ਨਿਯਮਤ ਯੋਗਦਾਨ ਵੀ ਪਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...