July 18, 2026, 6:32 am
----------- Advertisement -----------
HomeNewsLatest Newsਡੇਰਾ ਪ੍ਰੇਮੀ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ, ਬੇਅਦਬੀ ਦੇ ਕੇਸ...

ਡੇਰਾ ਪ੍ਰੇਮੀ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ, ਬੇਅਦਬੀ ਦੇ ਕੇਸ ‘ਚ ਸੀ ਮੁਲਜ਼ਮ

Published on

----------- Advertisement -----------

ਮੁਕਤਸਰ, 4 ਦਸੰਬਰ 2021 – ਮੁਕਤਸਰ ਦੇ ਪਿੰਡ ਭੂੰਦੜ ‘ਚ ਬੇਅਦਬੀ ਦੇ ਕੇਸ ‘ਚ ਮੁਲਜ਼ਮ ਇੱਕ ਡੇਰਾ ਪ੍ਰੇਮੀ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ ਹੈ। ਮ੍ਰਿਤਕ ਡੇਰਾ ਪ੍ਰੇਮੀ ਦੀ ਪਛਾਣ ਚਰਨਦਾਸ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਸਾਲ ਪਹਿਲਾਂ ਚਰਨਦਾਸ ‘ਤੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਪੁਲਿਸ ਕੇਸ ਦਰਜ ਕੀਤਾ ਗਿਆ ਸੀ।

ਅਸਲ ‘ਚ ਡੇਰਾ ਪ੍ਰੇਮੀ ਚਰਨਦਾਸ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਅਪਰੈਲ-2018 ਵਿੱਚ ਦਰਜ ਹੋਇਆ ਸੀ। ਉਸ ਨੇ ਘਰੇਲੂ ਝਗੜੇ ਦੌਰਾਨ ਸਹੁੰ ਚੁੱਕਣ ਲਈ ਨੰਗੇ ਸਿਰ ਪਿੰਡ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੁੱਕ ਲਿਆ ਸੀ। ਇਸ ਤੋਂ ਬਾਅਦ ਬੇਅਦਬੀ ਦਾ ਮਾਮਲਾ ਦਰਜ ਕਰਕੇ ਉਸਨੂੰ ਨਾਮਜਦ ਗਿਆ।

ਮ੍ਰਿਤਕ ਦੀ ਕਰਿਆਨੇ ਦੀ ਦੁਕਾਨ ਹੈ। ਪਤਾ ਲੱਗਿਆ ਹੈ ਕਿ ਦੇਰ ਸ਼ਾਮ ਕਰੀਬ ਸਾਢੇ ਸੱਤ ਵਜੇ ਦੋ ਮੋਟਰਸਾਈਕਲ ਸਵਾਰ ਉਸ ਦੀ ਦੁਕਾਨ ‘ਤੇ ਆਏ ਅਤੇ ਸੌਦੇ ਦੀ ਮੰਗ ਕੀਤੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਰਨਦਾਸ ‘ਤੇ ਗੋਲੀਆਂ ਚਲਾ ਦਿੱਤੀਆਂ ਜੋ ਉਸ ਦੀ ਛਾਤੀ ’ਚ ਲੱਗੀਆਂ। ਕਤਲ ਕਰਨ ਉਪਰੰਤ ਦੋਵੇਂ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋਣ ’ਚ ਸਫਲ ਹੋ ਗਏ। ਚਰਨਦਾਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇੱਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।

ਡੀਐਸਪੀ ਗਿੱਦੜਬਾਹਾ ਨਰਿੰਦਰ ਸਿੰਘ ਨੇ ਚਰਨਦਾਸ ਦੇ ਕਤਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਥਾਣਾ ਕੋਟਭਾਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਅਦਬੀ ਦਾ ਮਾਮਲਾ ਦਰਜ ਹੋਣ ਸਬੰਧੀ ਰਿਕਾਰਡ ਮੰਗਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਇਹ ਵੀ ਪਤਾ ਲਾ ਰਹੀ ਹੈ ਕਿ ਚਰਨਦਾਸ ਡੇਰਾ ਪ੍ਰੇਮੀ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਬਿਜਲੀ ਬੰਦ ਹੋਣ ਕਾਰਨ ਹਨੇਰਾ ਸੀ ਜਿਸ ਕਰਕੇ ਕਾਤਲਾਂ ਨੂੰ ਕੋਈ ਦੇਖ ਨਹੀਂ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...