June 24, 2026, 11:43 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਹੋਇਆ ਕਾਂਗਰਸ 'ਚ ਸ਼ਾਮਿਲ

ਸਿੱਧੂ ਮੂਸੇਵਾਲਾ ਹੋਇਆ ਕਾਂਗਰਸ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 3 ਦਸੰਬਰ 2021 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਤੋਂ ਬਿਨਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ।

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਸਾਰਾ ਪੰਜਾਬ ਬਹੁਤ ਤਰੱਕੀ ਕਰ ਗਿਆ ਪਰ ਮਾਨਸਾ ਜ਼ਿਲ੍ਹਾ ਕਦੇ ਅੱਗੇ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਮੇਰਾ ਸਿਆਸਤ ‘ਚ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਮੈਂ ਕਿਸੇ ਰੁਤਬੇ ਖ਼ਾਤਰ ਆਇਆ ਹਾਂ।

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।

ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨ੍ਹਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।

ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...